ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਸਿਰਫ ਡੇਢ ਸਾਲ ਬਚਿਆ ਹੈ। ਪਰ ਸਿਆਸੀ ਲੀਡਰਾਂ ਨੇ ਆਪਣੀਆਂ ਵਫ਼ਾਦਾਰੀਆਂ ਬਦਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਿੰਦੂ ਚਿਹਰਾ ਅਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਦਿੱਲੀ ਵਿੱਚ ਉਨ੍ਹਾਂ ਕਾਂਗਰਸ ਦੇ ਸੀਨੀਅਰ ਲੀਡਰ ਵੇਨੂਗੋਪਾਲ ਨਾਲ ਮੁਲਾਕਾਤ ਕੀਤੀ ਹੈ। ਇਹ ਲਗਭਗ ਤੈਅ ਹੈ ਕਿ ਅਨਿਲ ਜੋਸ਼ੀ ਬਹੁਤ ਜਲਦ ਕਾਂਗਰਸ ਵਿੱਚ ਸ਼ਾਮਲ ਹੋ ਜਾਣਗੇ ਤੇ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਘਾਟਾ ਪਵੇਗਾ।
ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਇੱਕ ਸੀਨੀਅਰ ਲੀਡਰ ਜਗਦੀਪ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ , ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ।
PUNJAB




INDIA








WORLD










