ਪੰਜਾਬ ਵਿੱਚ ਹਰ ਰੋਜ਼ ਗੁੰਡਾਗਰਦੀ ਦੀਆਂ ਹੁੰਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਮੋਗਾ ਜ਼ਿਲ੍ਹੇ ਵਿੱਚ ਪੈਂਦੇ ਬਾਘਾਪੁਰਾਣਾ ਥਾਣੇ ਅਧੀਨ ਆਉਂਦੇ ਏਰੀਏ ਵਿੱਚ ਲਗਾਤਾਰ ਦੂਜੀ ਵਾਰ ਦਿਨ ਦਿਹਾੜੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਪਿਆ ਹੈ। ਬੀਤੇ ਕੁੱਝ ਦਿਨ ਪਹਿਲਾਂ ਵੀ ਦਿਨ ਦਿਹਾੜੇ ਪਿੰਡ ਮਾੜੀ ਵਿਖੇ ਇੱਕ ਦੁਕਾਨਦਾਰ ਤੇ ਗੋਲੀ ਚਲਾਈ ਗਈ ਸੀ,ਉਸ ਸਮੇਂ ਦੁਕਾਨਦਾਰ ਵਾਲ ਵਾਲ ਬਚ ਗਿਆ ਸੀ। ਬੀਤੀ 4 ਅਕਤੂਬਰ ਦੀ ਸ਼ਾਮ ਨੂੰ ਪਿੰਡ ਲੰਗੇਆਣਾ ਨਵੇਂ ਵਿਖੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਜਿਸ ਦੌਰਾਨ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਬਾਘਾਪੁਰਾਣਾ ਦੇ ਥਾਣੇ ਅਧੀਨ ਆਉਂਦੇ ਪਿੰਡ ਲੰਗੇਆਣਾ ਨਵਾਂ ਵਿਖੇ ਬੀਤੀ 3 ਅਕਤੂਬਰ ਦੀ ਸ਼ਾਮ ਨੂੰ ਕੁੱਝ ਨੌਜਵਾਨਾਂ ਵੱਲੋਂ ਸੁਖਪ੍ਰੀਤ ਸਿੰਘ ਨਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧੀ ਡੀਐਸਪੀ ਬਾਘਾਪੁਰਾਣਾ ਵੱਲੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਨੌਜਵਾਨਾਂ ਦੀ ਆਪਸ ਬੋਲ ਬਲਾਰਾ ਹੋਇਆ ਸੀ। ਉਸ ਰੰਜਿਸ਼ ਵਿੱਚ ਕੁੱਝ ਲੋਕ ਮੋਗੇ ਤੋਂ ਕਾਲੇ ਰੰਗ ਦੀ ਗੱਡੀ ਵਿੱਚ ਆਏ ਤੇ ਉਨ੍ਹਾਂ ਵੱਲੋਂ ਗੋਲੀਆਂ ਚਲਾਇਆ ਅਤੇ ਰੋੜੇ ਵੀ ਚੱਲੇ। ਜਿਸ ਦੌਰਾਨ ਸੁਖਪ੍ਰੀਤ ਸਿੰਘ ਪੁੱਤਰ ਨੱਛਤਰ ਸਿੰਘ ਦੀ ਮੌਤ ਹੋ ਗਈ ਸੀ। ਦੂਜਾ ਜ਼ਖ਼ਮੀ ਨੌਜਵਾਨ ਹਸਪਤਾਲ ਤੋਂ ਦੁਵਾਈ ਲੈਕੇ ਚਲਿਆ ਗਿਆ। ਪੁਲਿਸ ਨੇ ਦਾਅਵਾ ਕਰਦਿਆਂ ਆਖਿਆ ਉਨ੍ਹਾਂ ਵੱਲੋਂ ਕੁੱਝ ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪੁਲਿਸ ਵੱਲੋਂ 13 ਵਿਅਕਤੀਆਂ ਖਿਲਾਫ ਬੀਐਨਐਸ ਤਹਿਤ 103,125,194,191,190, ਅਤੇ ਅਸਲਾ ਐਕਟ 25/54/59 ਅਧੀਨ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।