ਬਾਘਾਪੁਰਾਣਾ 04 ਅਕਤੂਬਰ : ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਮਾੜੀ ਮੁਸਤਫਾ ਵਿੱਚ ਫਿਰ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸ਼ਾਮ ਚਾਰ ਵਜੇ ਦੇ ਕਰੀਬ ਪਿੰਡ ਮਾੜੀ ਮੁਸਤਫਾ ਵਿਖੇ ਸੁਨਿਆਰੇ ਦੀ ਦੁਕਾਨ ਉਪਰ ਗੋਲੀਆਂ ਚਲਾਈਆਂ ਗਈਆਂ ਹਨ। ਦੇਖਣ ਵਿੱਚ ਆਇਆ ਹੈ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨ ਦੇ ਸ਼ੀਸ਼ਿਆਂ ਤੇ ਗੋਲੀਆਂ ਮਾਰੀਆਂ ਗਈਆਂ ਤੇ ਨਾਲ ਬਣੇ ਘਰ ਦੇ ਸਟੀਲ ਵਾਲੇ ਗੇਟ ਤੇ ਗੋਲੀਆਂ ਵੱਜੀਆਂ ਹਨ। ਮੌਕੇ ਤੇ ਪਹੁੰਚੇ ਐਸ ਪੀ ਸਿੰਗਲਾ ਨੇ ਪ੍ਰੈਸ ਨੂੰ ਦੱਸਿਆ ਕਿ ਅਸੀਂ ਵਾਰਦਾਤ ਵਾਲੀ ਜਗ੍ਹਾ ਦੀ ਜਾਂਚ ਕਰ ਰਹੇ ਹਾਂ, ਤੇ ਬਹੁਤ ਜਲਦ ਦੋਸ਼ੀ ਵਿਅਕਤੀਆਂ ਨੂੰ ਫੜ ਲਵਾਂਗੇ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਲੋਕਾਂ ਵੱਲੋਂ ਸੁਨਿਆਰੇ ਤੋਂ ਫਿਰੌਤੀ ਮੰਗੀ ਜਾ ਰਹੀ ਸੀ,ਪਰ ਅਜੇ ਜਾਂਚ ਦਾ ਵਿਸ਼ਾ ਹੈ। ਵੱਡੀ ਗਿਣਤੀ ਵਿੱਚ ਪਹੁੰਚੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਗੋਲੀਆਂ ਕਿਉਂ ਚਲਾਇਆ ਗਈਆਂ ਹਨ। ਐਸ ਪੀ ਸਿੰਗਲਾ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਪਿੰਡ ਮਾੜੀ ਮੁਸਤਫਾ ਵਿਖੇ ਫਲੈਗ ਮਾਰਚ ਵੀ ਕੱਢਿਆ ਗਿਆ।