ਪੰਜਾਬ ਦੇ ਮੋਗਾ ਜ਼ਿਲ੍ਹੇ ਦੀ ਪੁਲਿਸ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ 6 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 7 ਕਿਲੋ 520 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਮੋਗਾ ਦੇ ਐਸ.ਐਸ.ਪੀ ਅਜੈ ਗਾਂਧੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੀਆਈਏ ਸਟਾਫ਼ ਮੋਗਾ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ 17 ਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਇਹ ਗ੍ਰਿਫਤਾਰੀ ਮੋਗਾ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਖੁਖਰਾਣਾ ਦੀ ਦਾਣਾ ਮੰਡੀ ਵਿੱਚੋਂ ਉਦੋਂ ਕਾਬੂ ਕੀਤੇ ਜਦੋਂ ਉਹ ਗਹਿਕਾਂ ਦੀ ਉਡੀਕ ਕਰ ਰਹੇ ਸਨ। ਇਹ ਤਿੰਨੇ ਤਸਕਰ ਜ਼ਿਲਾ ਫਿਰੋਜ਼ਪੁਰ ਅਤੇ ਫਾਜ਼ਿਲਕਾ ਨਾਲ ਸਬੰਧਤ ਹਨ।
ਉਸੇ ਤਰ੍ਹਾਂ, ਦੂਜੇ ਮਾਮਲੇ ਵਿੱਚ CIA ਸਟਾਫ ਵੱਲੋਂ ਤਿੰਨ ਹੋਰ ਨਸ਼ਾ ਤਸਕਰਾਂ ਨੂੰ 2 ਕਿਲੋ 53 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਪਹਿਲਾਂ, ਥਾਣਾ ਅਜੀਤਵਾਲ ਦੀ ਪੁਲਿਸ ਵੱਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋ ਚੁੱਕੀ ਸੀ। ਪੁੱਛਗਿੱਛ ਦੌਰਾਨ ਆਕਾਸ਼ਦੀਪ ਸਿੰਘ ਜਿਲਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰ ਉਸਦੇ ਨਿਸ਼ਾਨਦੇਹੀ ‘ਤੇ ਕੁਲ 2.03 ਕਿਲੋ ਹੈਰੋਇਨ ਬਰਾਮਦ ਕਰਵਾਈ ਗਈ।
ਐਸ.ਐਸ.ਪੀ. ਮੋਗਾ ਅਜੈ ਗਾਂਧੀ ਨੇ ਲੋਕਾਂ ਨੂੰ ਆਗਾਹ ਕੀਤਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ ਅਤੇ ਕੋਈ ਵੀ ਵਿਅਕਤੀ ਨਸ਼ਿਆਂ ਵਿੱਚ ਲਗਣ ਵਾਲਾ ਕਾਨੂੰਨੀ ਕਾਰਵਾਈ ਤੋਂ ਬਚ ਨਹੀਂ ਸਕੇਗਾ। ਇਸ ਕਾਰਵਾਈ ਨਾਲ ਮੋਗਾ ਵਿੱਚ ਨਸ਼ਾ ਤਸਕਰੀ ਦੇ ਖਿਲਾਫ਼ ਪੁਲਿਸ ਦੀ ਸਖ਼ਤੀ ਅਤੇ ਲੋਕਾਂ ਦੀ ਸੁਰੱਖਿਆ ਲਈ ਉਤਸ਼ਾਹ ਵਧੇਗਾ।