ਪੰਜਾਬ ਦੇ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਉਸ ਦੋ ਬੇਟਿਆਂ ਸਮੇਤ 11 ਲੋਕਾਂ ਤੇ ਹਰਿਆਣਾ ਪੁਲਿਸ ਨੇ ਗੰਭੀਰ ਅਪਰਾਧਿਕ ਧਾਰਾਵਾਂ ਤਹਿਤ ਮਾਮਲਾ ਕੈਂਥਲ ਜ਼ਿਲ੍ਹੇ ਦੀ ਚੌਂਕੀ ਰਾਮਥਲੀ ਵਿੱਚ ਦਰਜ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਕੁਲਵੰਤ ਬਾਜ਼ੀਗਰ ਅਤੇ ਉਨ੍ਹਾਂ ਦੇ ਸਾਥੀਆਂ ‘ਤੇ ਇੱਕ ਨੌਜਵਾਨ ਨੂੰ ਅਗਵਾ ਕਰਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਆਰੋਪ ਹੈ। ਇਸ ਕੁੱਟਮਾਰ ਪਿੱਛੇ ਸਰਪੰਚ ਚੋਣਾਂ ਦੀ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਜਿਸ ਤੋਂ ਬਾਅਦ ਇਹ ਮਾਮਲਾ ਰਾਜਨੀਤਿਕ ਚਰਚਾ ਦਾ ਵਿਸ਼ਾ ਬਣ ਗਿਆ ਹੈ।
AAP ਵਿਧਾਇਕ ਨੇ ਆਪਣੇ ‘ਤੇ ਲੱਗੇ ਇਲਜ਼ਾਮਾਂ ਨੂੰ ਨਕਾਰਿਆ
ਉੱਥੇ ਹੀ ਆਪਣੇ ‘ਤੇ ਲੱਗੇ ਇਨ੍ਹਾਂ ਗੰਭੀਰ ਆਰੋਪਾਂ ‘ਤੇ ਵਿਧਾਇਕ ਕੁਲਵੰਤ ਬਾਜ਼ੀਗਰ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਆਪਣੇ ‘ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਪੂਰੀ ਤਰ੍ਹਾਂ ਝੂਠੇ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ FIR ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
PUNJAB




INDIA








WORLD










