ਆਮ ਆਦਮੀ ਪਾਰਟੀ ਦੇ ਆਗੂ ਨਿਤਿਨ ਨੰਦਾ ਨੂੰ ਚੰਡੀਗੜ੍ਹ ਪੁਲਿਸ ਦੇ ਸਾਬਕਾ ਡੀਐਸਪੀ ਦਿਲਸ਼ੇਰ ਸਿੰਘ ਨੇ ਦਿਨ ਦਿਹਾੜੇ ਪਿੰਡ ਅਗਮਪੁਰ ਵਿੱਚ ਗੋਲੀਆਂ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੇਵਾਮੁਕਤ ਡੀਐੱਸਪੀ ਨੇ ਨੰਦਾ ਦੇ ਦੋ ਗੋਲੀਆਂ ਮਾਰੀਆਂ। ਆਪ ਆਗੂ ਨੂੰ ਆਨੰਦਪੁਰ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਨਿਤਿਨ ਨੰਦਾ ਇਸ ਤੋਂ ਪਹਿਲਾਂ ਰੂਪਨਗਰ ਵਿਚ ਸ਼ਿਵ ਸੈਨਾ ਆਗੂ ਸੀ ਤੇ ਮਗਰੋਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ।
ਰੂਪਨਗਰ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਦਿਲਸ਼ੇਰ ਸਿੰਘ ਦੀ ਨਿਤਿਨ ਨੰਦਾ ਨਾਲ ਕਿਸੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਪੁਰਾਣੀ ਦੁਸ਼ਮਣੀ ਸੀ। ਪਿੰਡ ਅਗਮਪੁਰ ਵਿੱਚ ਇੱਕ ਸਮਾਜਿਕ ਸਮਾਗਮ ਦੌਰਾਨ ਦੋਵਾਂ ਦੀ ਬਹਿਸ ਹੋਈ ਜਿਸ ਤੋਂ ਬਾਅਦ ਦਿਲਸ਼ੇਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਨੰਦਾ ’ਤੇ ਗੋਲੀ ਚਲਾ ਦਿੱਤੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਿਤਿਨ ਨੰਦਾ ਦੀ ਹਾਲਤ ਸਥਿਰ ਹੈ। ਆਨੰਦਪੁਰ ਸਾਹਿਬ ਪੁਲੀਸ ਨੇ ਦਿਲਸ਼ੇਰ ਸਿੰਘ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਹੈ।
PUNJAB




INDIA








WORLD










