ਪੰਜਾਬ ਦੇ ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਿਰੋਹ ਦੇ ਸੱਤ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਤਸਕਰਾਂ ਤੋਂ 15 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ। ਇਹ ਸਾਰੇ ਅੰਮ੍ਰਿਤਸਰ ਦੇ ਵਸਨੀਕ ਹਨ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਨੌਂ ਗਲੌਕ 9mm ਪਿਸਤੌਲ ਅਤੇ ਛੇ ਪਿਸਤੌਲ (.30 ਬੋਰ) ਸ਼ਾਮਲ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਹੈਂਡਲਰ ਦੇ ਸੰਪਰਕ ਵਿੱਚ ਸਨ, ਜਿਸ ਨਾਲ ਉਹ ਸੋਸ਼ਲ ਮੀਡੀਆ ਰਾਹੀਂ ਜੁੜੇ ਹੋਏ ਸਨ। ਇਹ ਗਿਰੋਹ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਖਰੀਦ ਅਤੇ ਸਪਲਾਈ ਵਿੱਚ ਸਰਗਰਮੀ ਨਾਲ ਸ਼ਾਮਲ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਰੁੱਧ ਛਾਉਣੀ ਪੁਲਿਸ ਸਟੇਸ਼ਨ, ਅੰਮ੍ਰਿਤਸਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਹੁਣ ਪੂਰੇ ਨੈੱਟਵਰਕ ਦੇ ਲਿੰਕਾਂ ਦਾ ਪਰਦਾਫਾਸ਼ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਉਹ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਰਾਜ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹਨ।
PUNJAB




INDIA








WORLD










