ਬਾਘਾਪੁਰਾਣਾ 02 ਨਵੰਬਰ (ਤਰਲੋਚਨ ਸਿੰਘ ਬਰਾੜ) : ਪੰਜਾਬ ਦੇ ਮੋਗਾ ਜ਼ਿਲ੍ਹੇ ਅੰਦਰ ਆਉਂਦੇ ਹਲਕਾ ਬਾਘਾਪੁਰਾਣਾ ਵਿੱਚ ਪੈਂਦੇ ਇਤਿਹਾਸਕ ਪਿੰਡ ਰੋਡੇ ਵਿਖੇ ਵੀਹਵੀਂ ਸਦੀ ਦੇ ਮਹਾਨ ਯੋਧੇ ਸਿੱਖ ਜਰਨੈਲ ਦਮਦਮੀ ਟਕਸਾਲ ਦੇ 14 ਵੇਂ ਮੁਖੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਵੱਡੇ ਭਰਾਤਾ 90 ਸਾਲ ਦੀ ਉਮਰ ਭੋਗ ਕੇ ਬੀਤੀ ਇੱਕ ਨਵੰਬਰ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ। ਅੱਜ 2 ਨਵੰਬਰ ਨੂੰ ਪਿੰਡ ਰੋਡੇ ਕੋਠੇਗੁਰੂਪੁਰਾ ਵਿਖੇ ਕੈਪਟਨ ਹਰਚਰਨ ਸਿੰਘ ਰੋਡੇ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਕੈਪਟਨ ਹਰਚਰਨ ਸਿੰਘ ਆਪਣੇ ਪਿੱਛੇ ਦੋ ਬੇਟੇ, ਹਰਪਾਲ ਸਿੰਘ, ਤਰਲੋਚਨ ਸਿੰਘ ਅਮਰੀਕਾ ਵਾਲੇ, ਅਤੇ ਤਿੰਨ ਬੇਟੀਆਂ ਛੱਡ ਗਏ ਹਨ। ਸੰਸਕਾਰ ਮੌਕੇ ਵੱਖ ਵੱਖ ਧਾਰਮਿਕ ਅਤੇ ਸਿਆਸੀ ਸ਼ਖਸ਼ੀਅਤਾਂ ਪਹੁੰਚੀਆਂ। ਜਿੰਨਾ ਵਿੱਚ ਵਿਸ਼ੇਸ਼ ਤੌਰ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ, ਵਾਰਿਸ ਪੰਜਾਬ ਅਕਾਲੀ ਦਲ ਦੇ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ , ਹੋਰ ਨਿਹੰਗ ਸਿੰਘ ਜਥੇਬੰਦੀਆਂ ,ਸਤਿੰਦਰ ਸਿੰਘ ਮੈਨੇਜਰ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਇੰਚਾਰਜ ਫਲਾਇੰਗ ਸੁਕਐਡ ਗੁਰਪ੍ਰੀਤ ਸਿੰਘ ਬਰਾੜ, ਕਮਲਜੀਤ ਸਿੰਘ ਬਰਾੜ, ਬੂਟਾ ਸਿੰਘ ਰਣਸੀਂਹਕੇ,ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਬੀਜੇਪੀ ਆਗੂ ਨਿਧੜਕ ਸਿੰਘ ਬਰਾੜ, ਆੜਤੀਆਂ ਐਸੋਸੀਏਸ਼ਨ ਪੰਜਾਬ ਦੇ ਵਾਈਸ ਪ੍ਰਧਾਨ ਅਮਰਜੀਤ ਸਿੰਘ ਬਰਾੜ ਰਾਜੇਆਣਾ, ਸਾਬਕਾ ਐਮ ਪੀ ਰਾਜਦੇਵ ਸਿੰਘ ਖ਼ਾਲਸਾ,ਪੁਨਰਸੁਰਜੀਤੀ ਅਕਾਲੀ ਦਲ ਦੇ ਆਗੂ ਜਗਤਾਰ ਸਿੰਘ ਰਾਜੇਆਣਾ, ਬਲਤੇਜ ਸਿੰਘ ਲੰਗੇਆਣਾ, ਗੁਰਜੰਟ ਸਿੰਘ ਭੁੱਟੋ ਰੋਡੇ,ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ,ਸੰਤ ਚਰਨਜੀਤ ਸਿੰਘ ਜੱਸੋਵਾਲ, ਗੁਰਦੀਪ ਸਿੰਘ ਬਠਿੰਡਾ, ਫੈਡਰੇਸ਼ਨ ਆਗੂ ਦਲੇਰ ਸਿੰਘ ਡੋਡ, ਭੋਲਾ ਸਿੰਘ ਘਣੀਏ ਵਾਲਾ, ਅਤੇ ਵੱਡੀ ਗਿਣਤੀ ਵਿੱਚ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਲੋਕਾਂ ਪਹੁੰਚੇ ਹੋਏ ਸਨ। ਤੁਹਾਨੂੰ ਦੱਸ ਦਈਏ ਕਿ 1 ਨਵੰਬਰ ਨੂੰ ਵਿਸ਼ੇਸ਼ ਤੌਰ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਪਰਿਵਾਰ ਨਾਲ ਦੁੱਖ ਵੰਡਾ ਕੇ ਗਏ ਸਨ। ਸੰਸਕਾਰ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਦੱਸਿਆ ਕਿ ਕੈਪਟਨ ਹਰਚਰਨ ਸਿੰਘ ਦੀ ਅੰਤਿਮ ਅਰਦਾਸ ਪਿੰਡ ਰੋਡੇ ਸੰਤ ਖਾਲਸਾ ਗੁਰਦੁਆਰਾ ਸਾਹਿਬ ਵਿਖੇ 10 ਨਵੰਬਰ ਕੀਤੀ ਜਾਵੇਗੀ
PUNJAB




INDIA








WORLD










