ਪੰਜਾਬ ਦੇ ਤਰਨਤਾਰਨ ਵਿੱਚ ਜ਼ਿਮਨੀ ਚੋਣ ਹੋ ਰਹੀ ਹੈ। ਉਸ ਹਲਕੇ ਤੋਂ ਕਾਂਗਰਸ ਵੀ ਆਪਣੇ ਉਮੀਦਵਾਰ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ,ਪਰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਬੇਲਗਾਮ ਹੋ ਕੇ ਬਿਆਨ ਦੇ ਰਹੇ ਹਨ। ਜਿਸ ਨਾਲ ਕਾਂਗਰਸ ਦਾ ਵੱਡੇ ਪੱਧਰ ਨੁਕਸਾਨ ਹੋ ਗਿਆ ਹੈ। ਬੀਤੇ ਦਿਨੀਂ ਰਾਜਾ ਵੜਿੰਗ ਨੇ ਆਪਣੀ ਹੀ ਪਾਰਟੀ ਦੇ ਸਵਰਗੀ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦਾ ਨਾਮ ਬੋਲ ਕੇ ਜਾਤ ਅਤੇ ਰੰਗ ਨੂੰ ਲੈਕੇ ਟਿੱਪਣੀਆਂ ਕੀਤੀਆਂ ਸਨ। ਜਿਸ ਤੋਂ ਬਾਅਦ ਰਾਸ਼ਟਰੀ ਐਸਸੀ ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੂੰ ਚਿੱਠੀ ਕੱਢ ਕੇ ਜਵਾਬ ਮੰਗ ਲਿਆ ਸੀ। ਅੱਜ ਪੰਜਾਬ ਪੁਲਿਸ ਨੇ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਦੀ ਸ਼ਿਕਾਇਤ ਤੋਂ ਬਾਅਦ, ਜਾਤੀਵਾਦ ਟਿੱਪਣੀਆਂ ਨੂੰ ਲੈ ਕੇ ਰਾਜਾ ਵੜਿੰਗ ਖਿਲਾਫ ਸੀਆਰਪੀਸੀ,2023 ਦੀ ਧਾਰਾ 353,196 ਅਤੇ ਐਸਸੀ/ਐਸਟੀ (ਅੱਤਿਆਚਾਰ ਰੋਕਥਾਮ)ਐਕਟ,1989 ਦੀ ਧਾਰਾ 3(1)(u) ਅਤੇ 3(1)(v) ਤਹਿਤ ਐਫਆਈਆਰ ਦਰਜ ਕਰ ਦਿੱਤੀ ਹੈ। ਪੁਲਿਸ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਜਿਸ ਨਾਲ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸਕਲਾਂ ਵੱਧ ਗਈਆਂ ਹਨ।
PUNJAB




INDIA








WORLD








