ਪੰਜਾਬ ਦੇ ਰੋਪੜ੍ਹ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਪੰਜ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ੀ ਦਾ ਦੌਰਾਨ ਉਨ੍ਹਾਂ ਨੂੰ 5 ਦਿਨ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਪੰਜਾਬ ‘ਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜੇ ਗਏ ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਚੰਡੀਗੜ੍ਹ ਦੀ CBI ਅਦਾਲਤ ਨੇ ਮੁੜ 5 ਦਿਨਾਂ ਦੇ ਰਿਮਾਂਡ ‘ਤੇ ਭੇਜਿਆ ਹੈ। ਇਸ ਤੋਂ ਪਹਿਲਾਂ ਵੀ CBI ਨੇ ਸਾਬਕਾ DIG ਨੂੰ 5 ਦਿਨਾਂ ਦੇ ਰਿਮਾਂਡ ‘ਤੇ ਲਿਆ ਸੀ। ਵਿਚੋਲੇ ਕ੍ਰਿਸ਼ਨੂ ਨੂੰ ਸੀਬੀਆਈ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ‘ਤੇ ਭੇਜਿਆ ਸੀ। CBI ਨੇ ਵਿਚੋਲੇ ਕ੍ਰਿਸ਼ਨੂ ਨੂੰ ਸਕ੍ਰੈਪ ਡੀਲਰ ਤੋਂ ਰਿਸ਼ਵਤ ਲੈਣ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ।
ਅੱਜ ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਦਾ 5 ਦਿਨ ਦਾ ਹੋਰ ਰਿਮਾਂਡ ਮੰਗਿਆ ਸੀ। ਡੀਆਈਜੀ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੀਬੀਆਈ ਪੰਜਾਬ ਵਿੱਚ ਦਾਖਲ ਨਹੀਂ ਹੋ ਸਕਦੀ ਅਤੇ ਗ੍ਰਿਫ਼ਤਾਰੀ ਗੈਰ-ਕਾਨੂੰਨੀ ਹੈ। ਉਸ ਨੇ ਰਿਮਾਂਡ ਦਾ ਵਿਰੋਧ ਕੀਤਾ। ਅਦਾਲਤ ਨੇ ਲੰਚ ਟਾਇਮ ਤੱਕ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਜਿਸ ਤੋਂ ਬਾਅਦ ਕੋਰਟ ਨੇ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜੇ ਗਏ ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
PUNJAB




INDIA








WORLD








