ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਵਾਲੀ ਰੱਦ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਜ਼ਮੀਨ ਖਰੀਦ ਦੇ ਮਾਮਲੇ ਵਿੱਚ ਗ੍ਰਿਫਤਾਰੀ ਦੇ ਡਰੋਂ, ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਪਾਈ ਸੀ। ਜਿਸ ਤੋਂ ਬਾਅਦ ਹਾਈਕੋਰਟ ਵਿੱਚ ਪਾਈ ਗਈ ਪਟੀਸ਼ਨ ਨੂੰ ਲੈ ਕੇ ਸੁਣਵਾਈ ਹੋਈ ਤੇ ਕੋਰਟ ਨੇ ਰੱਦ ਕਰ ਦਿੱਤੀ।
ਦੱਸ ਦਈਏ ਕਿ 2022 ਵਿੱਚ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਇੱਕ ਜ਼ਮੀਨ ਖਰੀਦ ਦੇ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ। ਹਾਲਾਂਕਿ ਐਫਆਈਆਰ ਵਿੱਚ ਮਜੀਠੀਆ ਦਾ ਨਾਮ ਨਹੀਂ ਸੀ, ਪਰ ਗ੍ਰਿਫ਼ਤਾਰੀ ਦੇ ਸ਼ੱਕ ਕਾਰਨ ਮਜੀਠੀਆ ਨੇ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ। ਅਦਾਲਤ ਨੇ ਕਿਹਾ ਕਿ ਐਫਆਈਆਰ ਵਿੱਚ ਉਨ੍ਹਾਂ ਦੇ ਨਾਮ ਤੋਂ ਬਿਨਾਂ ਪਟੀਸ਼ਨ ਦਾਇਰ ਕਰਨ ਦਾ ਕੋਈ ਮਤਲਬ ਨਹੀਂ ਸੀ। ਇਸ ਆਧਾਰ ‘ਤੇ ਪਟੀਸ਼ਨ ਖਾਰਜ ਕਰ ਦਿੱਤੀ ਗਈ।
PUNJAB




INDIA








WORLD








