ਅਮਰੀਕਾ ਦੀ ਟਰੰਪ ਸਰਕਾਰ ਲਗਾਤਾਰ ਦੋ ਨੰਬਰ ਵਿੱਚ ਰਹਿਣ ਵਾਲੇ ਵਿਦੇਸ਼ੀਆਂ ਨੂੰ ਫ਼ੜ ਫ਼ੜ ਜਹਾਜ਼ ਚੜਾ ਰਹੀ ਹੈ। ਉਸ ਲੜੀ ਤਹਿਤ 200 ਹੋਰ ਭਾਰਤੀਆਂ ਦਾ ਜਹਾਜ਼ ਭਰ ਕੇ ਇੰਡੀਆ ਨੂੰ ਭੇਜ ਦਿੱਤਾ ਹੈ, ਜਿਹੜਾ ਕਿਸੇ ਸਮੇਂ ਦਿੱਲੀ ਪਹੁੰਚ ਜਾਵੇਗਾ। ਇੰਨਾ ਵਿੱਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਵੀ ਆ ਰਿਹਾ ਹੈ। ਤੁਹਾਨੂੰ ਦੱਸ ਦਈਏ ਕਿ ਦੇਸ਼ ਨਿਕਾਲਾ ਦਿੱਤੇ ਗਏ ਲੋਕਾਂ ਵਿੱਚ ਗੈਂਗਸਟਰ ਅਨਮੋਲ ਬਿਸ਼ਨੋਈ ਅਤੇ ਪੰਜਾਬ ਦੇ ਦੋ ਹੋਰ ਲੋੜੀਂਦੇ ਵਿਅਕਤੀ, 197 ਗੈਰ-ਕਾਨੂੰਨੀ ਪ੍ਰਵਾਸੀ ਸ਼ਾਮਲ ਹਨ। ਇਹ ਜਹਾਜ਼ ਅਮਰੀਕਾ ਤੋਂ ਉਡਾਣ ਭਰ ਚੁੱਕਿਆ ਹੈ ਅਤੇ ਅੱਜ ਕਦੇ ਵੀ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ ਪਹੁੰਚੇਗੀ। ਇਹ ਕਾਰਵਾਈ ਟਰੰਪ ਪ੍ਰਸ਼ਾਸਨ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਦਾ ਹਿੱਸਾ ਹੈ। ਇਸ ਤੋਂ ਪਹਿਲਾਂ, ਫਰਵਰੀ ਵਿੱਚ, ਅਮਰੀਕਾ ਨੇ 200 ਤੋਂ ਵੱਧ ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਸੀ।
ਇਹ ਲੋਕ ਅੰਮ੍ਰਿਤਸਰ ਪਹੁੰਚੇ ਅਤੇ ਫਿਰ ਬੱਸਾਂ ਰਾਹੀਂ ਘਰ ਭੇਜ ਦਿੱਤੇ ਗਏ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਦੇ ਸਨ। ਉਨ੍ਹਾਂ ਨੂੰ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਜਾਂ ਵੀਜ਼ਾ ਓਵਰਸਟੇਅ ਦੇ ਦੋਸ਼ਾਂ ਵਿੱਚ ਦੇਸ਼ ਨਿਕਾਲਾ ਦਿੱਤਾ ਗਿਆ ਸੀ। ਉਨ੍ਹਾਂ ‘ਤੇ “ਡੌਂਕੀ ਰੂਟ” ਦੀ ਵਰਤੋਂ ਕਰਨ ਦਾ ਦੋਸ਼ ਸੀ, ਭਾਵ ਕੈਨੇਡਾ ਜਾਂ ਮੈਕਸੀਕੋ ਰਾਹੀਂ ਗੈਰ-ਕਾਨੂੰਨੀ ਪ੍ਰਵੇਸ਼।
ਹੁਣ ਤੱਕ ਸੈਂਕੜੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ
ਦਰਅਸਲ, ਟਰੰਪ ਨੇ ਆਪਣੇ ਚੋਣ ਵਾਅਦੇ ਦੇ ਹਿੱਸੇ ਵਜੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਟਾਉਣ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਸੀ। ਜਨਵਰੀ 2025 ਤੋਂ ਮਈ 2025 ਤੱਕ ਸੈਂਕੜੇ ਭਾਰਤੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਭਾਰਤ ਸਰਕਾਰ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਮੁਹਿੰਮ ਵਿੱਚ ਸਹਿਯੋਗ ਦਾ ਐਲਾਨ ਕੀਤਾ, ਪਰ ਤਸਦੀਕ ‘ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸਾਲ ਫਰਵਰੀ ਵਿੱਚ ਕਿਹਾ ਸੀ ਕਿ ਉਹ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਲੈਣ ਲਈ ਤਿਆਰ ਹਨ।
ਅਮਰੀਕਾ ਨੇ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਦੇਸ਼ ਨਿਕਾਲਾ ਦੇ ਦਿੱਤਾ ਹੈ। ਉਸਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਅਨਮੋਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਛੋਟਾ ਭਰਾ ਹੈ। ਅਨਮੋਲ ਬਾਬਾ ਸਿੱਦੀਕੀ ਅਤੇ ਸਿੱਧੂ ਮੂਸੇਵਾਲਾ ਕਤਲ ਕੇਸਾਂ ਵਿੱਚ ਦੋਸ਼ੀ ਹੈ। ਉਸ ‘ਤੇ ਸਲਮਾਨ ਖਾਨ ਦੇ ਘਰ ‘ਤੇ ਹਮਲੇ ਦੀ ਸਾਜ਼ਿਸ਼ ਰਚਣ ਦਾ ਵੀ ਦੋਸ਼ ਹੈ। ਦੇਸ਼ ਭਰ ਵਿੱਚ ਅਨਮੋਲ ਵਿਰੁੱਧ ਕਈ ਮਾਮਲੇ ਦਰਜ ਹਨ। ਇਹ ਕਾਰਵਾਈ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਦੇ ਸਾਂਝੇ ਯਤਨਾਂ ਦਾ ਨਤੀਜਾ ਹੈ। ਅਨਮੋਲ ਬਿਸ਼ਨੋਈ ਦੀ ਭਾਰਤ ਵਾਪਸੀ ਨੂੰ ਅੰਤਰਰਾਸ਼ਟਰੀ ਗੈਂਗਸਟਰ ਨੈੱਟਵਰਕ ਵਿਰੁੱਧ ਇੱਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
PUNJAB




INDIA








WORLD








