ਨਿਹਾਲ ਸਿੰਘ ਵਾਲਾ 20 ਨਵੰਬਰ (ਜਗਵੀਰ ਆਜ਼ਾਦ) ਮੋਗਾ ਜ਼ਿਲ੍ਹੇ ਵਿੱਚ ਪੈਂਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਭਾਗੀਕੇ ਵਿਖੇ ਇੱਕ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਪਤਾ ਲੱਗਾ ਹੈ। ਮਿਲੀ ਜਾਣਕਾਰੀ ਮੁਤਾਬਕ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਪੈਂਦੇ ਪਿੰਡ ਭਾਗੀਕੇ ਦੇ ਨੌਜਵਾਨ ਰਮਨਦੀਪ ਸਿੰਘ ਉਮਰ 36 ਸਾਲ, ਆਪਣੇ ਪਿਤਾ ਦਾ ਲਾਈਸੈਂਸੀ ਪਿਸਤੌਲ ਸਾਫ ਕਰਨ ਸਮੇਂ, ਅਚਨਚੇਤ ਗੋਲੀ ਚੱਲ ਗਈ। ਜਿਸ ਦੌਰਾਨ ਰਮਨਦੀਪ ਸਿੰਘ ਪੇਟ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਰੂਪ ਜ਼ਖ਼ਮੀ ਹੋ ਗਿਆ ਸੀ। ਪਰਿਵਾਰ ਵੱਲੋਂ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ, ਉਸ ਦੀ ਮੌਤ ਹੋ ਗਈ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਰਮਨਦੀਪ ਸਿੰਘ ਦੀ ਪਤਨੀ ਦੇ ਬਿਆਨਾਂ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਮ੍ਰਿਤਕ ਦੇ ਚਾਚਾ ਅਤੇ ਗੁਆਂਢੀ ਰਣਜੀਤ ਸਿੰਘ ਨੇ ਦੱਸਿਆ ਕਿ ਹਰਮਨ ਬੀਤੀ ਰਾਤ ਲਗਭਗ 8 ਵਜੇ ਆਪਣੇ ਪਿਤਾ ਦਾ ਰਿਵਾਲਵਰ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲ ਗਈ, ਜੋ ਹਰਮਨ ਦੇ ਪੇਟ ਵਿੱਚ ਲੱਗ ਗਈ। ਉਸਨੂੰ ਜ਼ਖਮੀ ਹਾਲਤ ਵਿੱਚ ਮੈਡੀਸਿਟੀ ਹਸਪਤਾਲ ਲਿਆਂਦਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਹ ਹਾਦਸਾ ਅਚਾਨਕ ਵਾਪਰਿਆ। ਹਰਮਨ ਦੇ ਦੋ ਬੱਚੇ ਹਨ ਅਤੇ ਉਸਦੀ ਪਤਨੀ ਦੇ ਬਿਆਨ ਦੇ ਆਧਾਰ ‘ਤੇ, ਪੁਲਿਸ ਨੇ ਧਾਰਾ 174 ਦੇ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਨੇ ਕਿਹਾ ਕਿ ਹਰਮਨ ਆਪਣੇ ਪਿਤਾ ਦੇ ਰਿਵਾਲਵਰ ਨੂੰ ਸਾਫ਼ ਕਰ ਰਿਹਾ ਸੀ ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਪੁਲਿਸ ਨੇ ਪੋਸਟਮਾਰਟਮ ਕਰਵਾਇਆ ਅਤੇ ਲਾਸ਼ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ। ਹਰਮਨ ਦੀ ਪਤਨੀ ਦੇ ਬਿਆਨਾਂ ਦੇ ਆਧਾਰ ‘ਤੇ, ਅਸੀਂ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਹੈ ਅਤੇ ਪੋਸਟਮਾਰਟਮ ਕਰਵਾਇਆ ਹੈ।
PUNJAB




INDIA








WORLD










