ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ। ਪਟਿਆਲਾ ਜ਼ਿਲ੍ਹੇ ਤੋਂ 3 ਸੰਗਰੂਰ ਤੋਂ ਇੱਕ ਮੋਗਾ ਤੋਂ ਵੀ ਇੱਕ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਬੇਹਤਰ ਤਰੀਕੇ ਨਾਲ ਚਲਾਉਣ ਲਈ 4 ਮੈਬਰੀ ਕਮੇਟੀ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸੁਰਜੀਤ ਸਿੰਘ ਗੜੀ ਮੈਂਬਰ ਐਸ.ਜੀ.ਪੀ.ਸੀ ਹਲਕਾ ਰਾਜਪੁਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਲਕਾ ਘਨੌਰ, ਜਗਮੀਤ ਸਿੰਘ ਹਰਿਆਊੁ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਹੋਣਗੇ। ਰਣਜੀਤ ਸਿੰਘ ਰੰਧਾਵਾ ਕਾਤਰੋਂ ਜ਼ਿਲਾ ਸੰਗਰੂਰ ਦੇ ਹਲਕਾ ਧੂਰੀ ਦੇ ਹਲਕਾ ਇੰਚਾਰਜ ਹੋਣਗੇ ਅਤੇ ਰਾਜਵਿੰਦਰ ਸਿੰਘ ਧਰਮਕੋਟ ਜ਼ਿਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਐਸ.ਸੀ ਦੇ ਹਲਕਾ ਇੰਚਾਰਜ ਹੋਣਗੇ। ਉਹਨਾਂ ਦੱਸਿਆ ਕਿ ਜਿਲਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ 4 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਕ੍ਰਿਸ਼ਨ ਸਿੰਘ ਕੰਬੋਜ, ਫੌਜਇੰਦਰ ਸਿੰਘ ਮੁਖਮੈਲਪੁਰ, ਰਜਿੰਦਰ ਸਿੰਘ ਵਿਰਕ ਅਤੇ ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਮ ਸ਼ਾਮਲ ਹਨ।
ਉਹਨਾਂ ਦੱਸਿਆ ਕਿ ਐਨ.ਕੇ. ਸਰਮਾ ਨੂੰ ਆ ਰਹੀਆਂ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਲਈ ਜਿਲਾ ਪਟਿਆਲਾ ਅਤੇ ਜਿਲਾ ਮੋਹਾਲੀ ਦੇ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਦੇ ਉਮੀਦਵਾਰਾਂ ਦੀ ਚੋਣ ਕਰਕੇ ਮੁੱਖ ਦਫਤਰ ਨੂੰ ਭੇਜਣਗੇ ਅਤੇ ਦੋਹਾਂ ਜਿਲਿਆਂ ਵਿੱਚ ਚੋਣ ਮੁਹਿੰਮ ਨੂੰ ਚਲਾਉਣਗੇ। ਇਸੇ ਤਰਾਂ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਲਈ ਕਮਲ ਚੇਤਲੀ ਨੂੰ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਹਲਕਾ ਦਾਖਾ ਅਤੇ ਹਲਕਾ ਗਿੱਲ ਐਸ.ਸੀ ਦੇ ਅਬਜਰਵਰ ਹੋਣਗੇ ਜਿਸ ਵਿੱਚ ਉਹ ਲੋਕਲ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੇ ਉਮੀਦਵਾਰਾਂ ਦੀ ਚੋਣ ਕਰਨਗੇ ਚੋਣ ਮੁਹਿੰਮ ਨੂੰ ਚਲਾਉਣਗੇ।
PUNJAB




INDIA








WORLD










