ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਪੈਂਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਰਣਸੀਂਹ ਕਲਾਂ ਵਿੱਚ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਿੰਡ ਦਾ ਮੁਆਇਨਾ ਕਰਨ ਪਹੁੰਚੇ, ਜਿਥੇ ਉਨ੍ਹਾਂ ਦਾ ਪਿੰਡ ਦੇ ਸਰਪੰਚ ਪ੍ਰੀਤਇੰਦਰਪਾਲ ਸਿੰਘ ਮਿੰਟੂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸ਼ਿਵਰਾਜ ਸਿੰਘ ਚੌਹਾਨ ਨੇ ਮਾਡਲ ਪਿੰਡ ਦੇ ਰੂਪ ਵਿੱਚ ਵਿਕਸਤ ਰਣਸੀਂਹ ਕਲਾਂ ਵਿੱਚ ਬਣੇ ਟਰੀਟਮੈਂਟ ਪਲਾਂਟ ਨੂੰ ਦੇਖਿਆ ਅਤੇ ਪਿੰਡ ਵਿੱਚ ਬਣੀ ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਦਾ ਦੌਰਾ ਕੀਤਾ, ਜਿਸ ਸਬੰਧੀ ਸਰਪੰਚ ਮਿੰਟੂ ਵੱਲੋਂ ਪੂਰੀ ਜਾਣਕਾਰੀ ਦਿੱਤੀ ਗਈ। ਉਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨ ਯੂਨੀਅਨ ਦੇ ਆਗੂ ਰਵਿੰਦਰ ਸਿੰਘ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਅਤੇ ਕਿਸਾਨਾਂ ਦੇ ਹਰ ਸੰਭਵ ਮਸਲੇ ਹੱਲ ਕਰਨ ਦਾ ਭਰੋਸਾ ਦਿਵਾਇਆ। ਦੌਰੇ ਦੌਰਾਨ ਉਹ ਸਰਪੰਚ ਪ੍ਰੀਤ ਇੰਦਰ ਪਾਲ ਸਿੰਘ ਮਿੰਟੂ ਦੇ ਘਰ ਖਾਣਾ ਖਾਣ ਲਈ ਵੀ ਰੁਕੇ। ਇਸ ਤੋਂ ਬਾਅਦ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਨਿਸ਼ਚਿਤ ਹੱਲ ਦਾ ਭਰੋਸਾ ਦਿੱਤਾ।
ਉਨ੍ਹਾਂ ਨੇ ਇੱਥੇ ਪਿੰਡ ਰਣਸੀਹ ਕਲਾਂ ਦੇ ਸਰਪੰਚ ਮਿੰਟੂ ਦੇ ਘਰ ਸਾਗ ਨਾਲ ਮੱਕੀ ਦੀ ਰੋਟੀ ਖਾਧੀ ਅਤੇ ਲੱਸੀ ਵੀ ਪੀਤੀ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਕਾਫੀ ਪਿਆਰ ਤੇ ਮਾਣ ਸਤਿਕਾਰ ਦਿੱਤਾ। ਕੇਂਦਰੀ ਮੰਤਰੀ ਦਾ ਅੱਜ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਪ੍ਰੋਗਰਾਮ ਹੈ। ਉਹ ਆਪਣੇ ਦੌਰੇ ਦੌਰਾਨ ਮੋਗਾ ਅਤੇ ਜਲੰਧਰ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁੱਜਣਗੇ।
ਉਨ੍ਹਾਂ ਕਿਹਾ ਕਿ ਉਹ ਪਰਾਲੀ ਦੇ ਮੁੱਦੇ ਉਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਪਰਾਲੀ ਕਿਸਾਨ ਲਈ ਇਕ ਵੱਡੀ ਸਮੱਸਿਆ ਹੈ ਪਰ ਇਸ ਸਮੱਸਿਆ ਨੂੰ ਆਮਦਨ ਵਧਾਉਣ ਲਈ ਵੀ ਇਸਤੇਮਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨਾਂ ਗੱਲਬਾਤ ਕੀਤਿਆਂ ਪਰਾਲੀ ਦੇ ਮਸਲੇ ਦਾ ਹੱਲ ਨਹੀਂ ਹੋ ਸਕਦਾ। ਇਸ ਲਈ ਕੇਂਦਰੀ ਮੰਤਰੀ ਅੱਜ ਪੰਜਾਬ ਆਏ ਹਨ।
ਕੇਂਦਰੀ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੇ ਪੂਰੇ ਦੇਸ਼ ਨੂੰ ਚਿੰਤਤ ਕੀਤਾ ਹੈ ਅਤੇ ਇਸ ਨਾਲ ਖੇਤ ਤਾਂ ਸਾਫ਼ ਹੋ ਜਾਂਦਾ ਸੀ ਪਰ ਨਾਲ ਹੀ ਮਿੱਤਰ ਕੀੜੇ ਵੀ ਸੜ ਜਾਂਦੇ ਸਨ ਅਤੇ ਪ੍ਰਦੂਸ਼ਣ ਦੀ ਸਮੱਸਿਆ ਵੀ ਹੁੰਦੀ ਸੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਪਰਾਲੀ ਨਾ ਸਾੜਨ ਦੇ ਪ੍ਰਯੋਗ ਨੂੰ ਪੂਰੇ ਦੇਸ਼ ‘ਚ ਲਿਜਾਣ ਲਈ ਆਇਆ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ‘ਚ 83 ਫ਼ੀਸਦੀ ਦੀ ਕਮੀ ਆਈ ਹੈ।
PUNJAB




INDIA








WORLD










