ਮੋਗਾ ਜ਼ਿਲ੍ਹੇ ਅਧੀਨ ਆਉਂਦੇ ਹਲਕਾ ਬਾਘਾਪੁਰਾਣਾ ਵਿੱਚ ਪੈਂਦੇ ਪਿੰਡ ਸੁਖਾਨੰਦ ਵਿਖੇ ਬੀਤੀ 12 ਦਸੰਬਰ ਦੀ ਸ਼ਾਮ ਨੂੰ ਕੁੱਝ ਲੋਕਾਂ ਵੱਲੋਂ ਇੱਕ ਵਿਅਕਤੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ 12 ਦਸੰਬਰ ਦੀ ਸ਼ਾਮ ਨੂੰ ਕੁੱਝ ਵਿਅਕਤੀਆਂ ਵੱਲੋਂ ਸਿਕੰਦਰ ਸਿੰਘ ਪੁੱਤਰ ਮੇਜਰ ਸਿੰਘ ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਿਕੰਦਰ ਸਿੰਘ ਮੌਤ ਹੋ ਗਈ ਹੈ। ਉਸ ਸਮੇਂ ਸਿਕੰਦਰ ਸਿੰਘ ਦੇ ਦੋ ਬੇਟਿਆਂ ਸਮੇਤ ਇੱਕ ਔਰਤ ਸਣੇ ਕੁੱਲ ਛੇ ਜਾਣੇ ਜ਼ਖ਼ਮੀ ਹੋ ਗਏ ਸਨ। ਜਦੋਂ ਇਸ ਸਬੰਧੀ ਵਿਧਾਇਕ ਅੰਮ੍ਰਿਤਪਾਲ ਸਿੰਘ ਨੂੰ ਪਤਾ ਲੱਗਾ ਤਾਂ ਉਨ੍ਹਾਂ ਮੌਕੇ ਤੇ ਪਹੁੰਚ ਕੇ ਜ਼ਖ਼ਮੀ ਨੂੰ ਇਲਾਜ ਲਈ ਪਹੁਚਾਇਆ ਤੇ ਪੁਲਿਸ ਨੂੰ ਮੌਕੇ ਤੇ ਸੱਦ ਕੇ ਦੋਸ਼ੀਆਂ ਤੇ ਜਲਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਿਨ੍ਹਾਂ ਲੋਕਾਂ ਨੇ ਹਮਲਾ ਕੀਤਾ ਹੈ, ਉਹ ਨਾਲ ਦੇ ਪਿੰਡ ਤੋਂ ਆਏ ਸੀ,ਪਰ ਉਨ੍ਹਾਂ ਦਾ ਝਗੜਾ ਕੀ ਸੀ ਇਹ ਕਿਸੇ ਨੂੰ ਨਹੀਂ ਪਤਾ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
PUNJAB




INDIA








WORLD










