ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਯੂਥ ਕਾਂਗਰਸ ਦੇ ਪ੍ਰਧਾਨ ਰਮਿੰਦਰ ਆਵਲਾ ਦੇ ਘਰ ਅੱਜ ਸਵੇਰੇ ਸਵੇਰੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਇਨਕਮ ਟੈਕਸ ਵਿਭਾਗ ਦੀਆਂ 12 ਟੀਮਾਂ ਵੱਖ ਵੱਖ ਥਾਵਾਂ ਤੇ ਜਾ ਕੇ ਜਾਂਚ ਕਰ ਰਹੀਆਂ ਹਨ।
ਤੁਹਾਨੂੰ ਦੱਸ ਦੇਈਏ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਉੱਗੇ ਕਾਰੋਬਾਰੀ ਰਾਮਿੰਦਰ ਆਵਲਾ ਸਾਮਜ ਸੇਵੀ ਹਨ। ਰਾਮਿੰਦਰ ਆਵਲਾ ਆਪਣੇ ਹਲਕੇ ਗਰੀਬ ਪਰਿਵਾਰਾਂ ਦੀ ਹਮੇਸ਼ਾ ਮਦਦ ਕਰਦੇ ਰਹਿੰਦੇ ਹਨ, ਪਿਛਲੇ ਸਮੇਂ ਇੰਨਾ ਵੱਡੀ ਗਿਣਤੀ ਵਿੱਚ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਕੀਤੀਆਂ ਗਈਆਂ ਸਨ। ਜਾਣਕਾਰੀ ਮਿਲੀ ਹੈ ਕਿ ਗੁਰੂਹਰਸਹਾਏ ਵਿੱਚ ਟੀਮਾਂ ਸਵੇਰੇ ਲਗਭਗ ਛੇ ਵਜੇ ਹੀ ਪਹੁੰਚ ਗਈਆਂ ਅਤੇ ਇਸ ਤੋਂ ਬਾਅਦ ਅੰਦਰ ਜਾਂਚ ਜਾਰੀ ਹੈ। ਜਾਣਕਾਰੀ ਮੁਤਾਬਕ, ਰਮਿੰਦਰ ਆਵਲਾ ਇਸ ਸਮੇਂ ਇੱਥੇ ਨਹੀਂ ਹਨ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
2019 ਵਿੱਚ ਹਲਕਾ ਜਲਾਲਾਬਾਦ ਤੋਂ ਜ਼ਿਮਨੀ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਉਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵਿਧਾਇਕ ਤੇ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਸੀ,ਲੋਕ ਸਭਾ ਵਿੱਚ ਸਾਂਸਦ ਬਣ ਗਏ ਸਨ।
PUNJAB




INDIA








WORLD










