ਪੰਜਾਬ ਦੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਪੈਂਦੇ ਕੋਟਕਪੂਰਾ ਵਿੱਚ ਹੋਏ ਗੋਲੀ ਕਾਂਡ ਨਾਲ ਜੁੜੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਵੱਲੋਂ ਆਪਣੇ ਆਪ ਨੂੰ ਅੱਜ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਵਿਖੇ ਸੋਮਵਾਰ ਅਮਰ ਸਿੰਘ ਚਾਹਲ ਨੇ ਕਥਿਤ ਤੌਰ ਤੇ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ , ਤੇ ਉਨ੍ਹਾਂ ਨੂੰ ਤਰੁੰਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਹੈ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਫਿਲਹਾਲ ਉਨ੍ਹਾਂ ਦੀ ਸਥਿਤੀ ਬਾਰੇ ਕੋਈ ਅੰਤਿਮ ਪੁਸ਼ਟੀ ਨਹੀਂ ਕੀਤੀ ਹੈ।ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਇਕ ਨੋਟ ਬਰਾਮਦ ਹੋਇਆ ਹੈ, ਜਿਸ ਵਿੱਚ ਕਥਿਤ ਤੌਰ ’ਤੇ ਇੱਕ ਆਨਲਾਈਨ ਫਰਾਡ (ਧੋਖਾਧੜੀ) ਕਾਰਨ ਹੋਏ ਆਰਥਿਕ ਨੁਕਸਾਨ ਅਤੇ ਮਾਨਸਿਕ ਪਰੇਸ਼ਾਨੀ ਦਾ ਜ਼ਿਕਰ ਕੀਤਾ ਗਿਆ ਹੈ।
ਪਟਿਆਲਾ ਦੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਗੋਲੀ ਚੱਲਣ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮਾਂ ਤੁਰੰਤ ਅਮਰ ਸਿੰਘ ਚਾਹਲ ਦੇ ਘਰ ਪਹੁੰਚੀਆਂ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਾਇਆ। ਪੁਲੀਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਅਮਰ ਸਿੰਘ ਚਾਹਲ 2015 ਦੇ ਬਹੁ-ਚਰਚਿਤ ਫਰੀਦਕੋਟ ਗੋਲੀਕਾਂਡ ਦੇ ਮੁਲਜ਼ਮਾਂ ਵਿੱਚੋਂ ਇੱਕ ਹਨ। ਫਰਵਰੀ 2023 ਵਿੱਚ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (SIT) ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕੀਤੀ ਸੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਲ ਸਨ। ਅਮਰ ਸਿੰਘ ਚਾਹਲ ਉਸ ਸਮੇਂ ਡੀ.ਆਈ.ਜੀ. (DIG) ਵਜੋਂ ਤਾਇਨਾਤ ਸਨ।
PUNJAB




INDIA








WORLD










