ਪੰਜਾਬ ਦੇ ਮੋਗਾ ਸ਼ਹਿਰ ਵਿੱਚ ਦਿਨ ਦਿਹਾੜੇ ਸ਼ਰੇਆਮ ਘਰ ਵਿੱਚ ਵੜ ਕੇ ਅਣਪਛਾਤੇ ਵਿਅਕਤੀਆਂ ਨੇ ਕਾਂਗਰਸੀ ਆਗੂ, ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਨੂੰ ਗੋਲੀਆਂ ਮਾਰ ਦਿੱਤੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ਆਪਣੇ ਘਰ ਵਿੱਚ ਬੈਠਾ ਸੀ, ਤੇ ਜਿਥੇ ਦੋ ਹਮਲਾਵਰਾਂ ਨੇ ਘਰ ਅੰਦਰ ਦਾਖਲ ਹੋ ਕੇ ਗੋਲੀਆਂ ਮਾਰ ਦਿੱਤੀਆਂ ਹਨ। ਜਿਸ ਦੌਰਾਨ ਨਰਿੰਦਰਪਾਲ ਸਿੰਘ ਨੂੰ ਮੋਗਾ ਦੇ ਮੈਡੀਸਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਜ਼ਖਮੀ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਘਰ ਦੇ ਅੰਦਰ ਇੱਕ ਪਾਰਕ ਵਿੱਚ ਆਪਣੇ ਪਰਿਵਾਰ ਨਾਲ ਬੈਠੇ ਸਨ ਜਦੋਂ ਦੋ ਨਕਾਬਪੋਸ਼ ਬੰਦੇ ਉਨ੍ਹਾਂ ਕੋਲ ਆਏ ਅਤੇ ਬਿਨਾਂ ਕੁਝ ਕਹੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਉਨ੍ਹਾਂ ਦੀ ਲੱਤ ਵਿੱਚ ਅਤੇ ਇੱਕ ਗੋਲੀ ਉਨ੍ਹਾਂ ਦੇ ਮੋਢੇ ਵਿੱਚ ਲੱਗੀ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਪੁਲਿਸ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਇਸ ਵੇਲੇ ਸਥਿਰ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਸੀਨੀਅਰ ਪੁਲਿਸ ਅਧਿਕਾਰੀ ਅਤੇ ਇੱਕ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਸਿਟੀ-1 ਪੁਲਿਸ ਸਟੇਸ਼ਨ ਦੇ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਘਟਨਾ ਦਾ ਕਾਰਨ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪਰਿਵਾਰ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਉੱਥੇ ਹੀ ਮੋਗਾ ਹਲਕੇ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਇਸ ਮਾਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 6 ਮਹੀਨਿਆਂ ਤੋਂ ਪੁਲਿਸ ਪ੍ਰਸ਼ਾਸਨ ਤੋਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰ ਰਹੇ ਸੀ ਪਰ ਕਿਸੇ ਨੇ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਕੀਤਾ ਜਾਵੇਗਾ।
PUNJAB




INDIA








WORLD










