ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਦੀ ਫੋਟੋ ਲਗਾਅ ਕੇ ਲੋਕਾਂ ਵਿਦੇਸ਼ੀ ਨੰਬਰ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਫਰੀਦਕੋਟ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਠੱਗ ਵੱਲੋਂ ਵਿਦੇਸ਼ੀ ਨੰਬਰ 84 92557 2104 ਵਟਸਐਪ ਤੇ ਪ੍ਰੋਫਾਈਲ ਫੋਟੋ ਲਾ ਕੇ ਲੋਕਾਂ ਤੋਂ ਪੈਸੇ ਮੰਗੇ ਜਾ ਰਹੇ ਹਨ। ਜਿਹੜੇ ਨੰਬਰ ਤੋਂ ਵਟਸਐਪ ਰਾਹੀਂ ਪੈਸੇ ਮੰਗੇ ਜਾ ਰਹੇ ਹਨ,ਉਹ ਨੰਬਰ ਵੀਅਤਨਾਮ ਦਾ ਹੈ ਤੇ ਅਣਜਾਣ ਵਿਅਕਤੀ ਚੈਟ ਰਾਹੀਂ ਪੈਸੇ ਮੰਗੇ ਜਾ ਰਹੇ ਹਨ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਹੈ ਕਿ ਜੇਕਰ ਕਿਸੇ ਨੂੰ ਵੀ ਅਜਿਹੇ ਸ਼ੱਕੀ ਨੰਬਰ ਤੋਂ ਸੁਨੇਹਾ ਮਿਲਦਾ ਹੈ, ਤਾਂ ਉਹ ਤੁਰੰਤ ਨੰਬਰ ਨੂੰ ਬਲਾਕ ਕਰ ਦੇਣ ਅਤੇ ਕਿਸੇ ਵੀ ਸੰਚਾਰ ਜਾਂ ਲੈਣ-ਦੇਣ ਤੋਂ ਗੁਰੇਜ਼ ਕਰਨ। ਪ੍ਰਸ਼ਾਸਨ ਨੇ ਜ਼ਿਲ੍ਹਾ ਪੁਲਿਸ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।
ਪੁਲਿਸ ਸਾਈਬਰ ਸੈੱਲ ਧੋਖਾਧੜੀ ਕਰਨ ਵਾਲੇ ਦੀ ਪਛਾਣ ਕਰਨ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਮਾਮਲੇ ਦੀ ਜਾਂਚ ਕਰ ਰਿਹਾ ਹੈ। ਜ਼ਿਲ੍ਹਾ ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਧੋਖਾਧੜੀ ਵਾਲੇ ਸੰਦੇਸ਼ਾਂ ਤੋਂ ਸਾਵਧਾਨ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨ।
PUNJAB




INDIA








WORLD










