ਮੋਗਾ ਜ਼ਿਲ੍ਹੇ ਵਿੱਚ ਪੈਂਦੇ ਬਾਘਾਪੁਰਾਣਾ ਦੇ ਵੱਖ ਵੱਖ ਸਰਕਾਰੀ ਅਦਾਰਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣੇ ਆਪਣੇ ਦਫਤਰਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਚਰਨ ਪੁਵਾਏ ਤੇ ਸੁਖਮਨੀ ਸਾਹਿਬ ਪਾਠਾਂ ਦੇ ਭੋਗ ਪਾਏ ਗਏ। ਥਾਣਾ ਬਾਘਾਪੁਰਾਣਾ ਵਿੱਚ ਡੀਐਸਪੀ ਦਲਬੀਰ ਸਿੰਘ ਅਤੇ ਇੰਸਪੈਕਟਰ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਥਾਣੇ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਵਾਰੀ ਲਿਆ ਕੇ, ਸੁਖਮਨੀ ਸਾਹਿਬ ਦੇ ਪਾਠ ਕਰਵਾਏ ਤੇ ਅਰਦਾਸ ਬੇਨਤੀ ਕੀਤੀ ਗਈ। ਇਸ ਦੌਰਾਨ ਵੱਖ ਵੱਖ ਥਾਣਿਆਂ ਤੋਂ ਇੰਸਪੈਕਟਰ ਲੈਵਲ ਦੇ ਅਧਿਕਾਰੀ ਅਤੇ ਕਰਮਚਾਰੀ ਪਹੁੰਚੇ। ਇਸ ਤੋਂ ਇਲਾਵਾ ਨਗਰ ਕੌਂਸਲ ਬਾਘਾਪੁਰਾਣਾ ਵਿੱਚ ਵੀ ਪ੍ਰਧਾਨ ਪਵਨ ਗੁਪਤਾ ਅਤੇ ਵਾਈਸ ਪ੍ਰਧਾਨ ਰਣਜੀਤ ਸਿੰਘ ਟੀਟੂ ਦੀ ਅਗਵਾਈ ਵਿੱਚ ਸੁਖਮਨੀ ਸਾਹਿਬ ਦਾ ਪਾਠ ਅਤੇ ਕੀਰਤਨ ਕਰਵਾਇਆ ਗਿਆ। ਦੂਜੇ ਪਾਸੇ ਮਾਰਕੀਟ ਕਮੇਟੀ ਬਾਘਾਪੁਰਾਣਾ ਵਿੱਚ ਵੀ ਸੈਕਟਰੀ ਹਰਜੀਤ ਸਿੰਘ ਖਹਿਰਾ ਅਤੇ ਸੁਪਰਵਾਈਜ਼ਰ ਅੰਮ੍ਰਿਤਪਾਲ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਸਮੂਹ ਸਟਾਫ ਨੇ ਨਵੇਂ ਸਾਲ ਦੀ ਆਮਦ ਨੂੰ ਜੀ ਆਇਆਂ ਕਹਿਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਦਫ਼ਤਰ ਵਿੱਚ ਪੁਵਾਏ ਅਤੇ ਅਰਦਾਸ ਬੇਨਤੀ ਕੀਤੀ ਗਈ। ਸਾਰਿਆਂ ਵੱਲੋਂ ਬਾਹਰੋਂ ਆਈ ਸੰਗਤਾਂ ਲਈ ਚਾਹ ਪਕੌੜਿਆਂ ਦੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ।
PUNJAB




INDIA








WORLD










