ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਵਨ ਸਰੂਪਾਂ ਦੀ ਗੁੰਮਸ਼ੁਦਗੀ ਨੂੰ ਲੈਕੇ ਚਰਚਾ ਚੱਲ ਰਹੀ ਹੈ, ਤੇ ਸਰਕਾਰ ਨੇ ਐਸਜੀਪੀਸੀ ਦੇ ਕੁੱਝ ਮੁਲਾਜ਼ਮਾਂ ਤੇ ਪਰਚਾ ਦਰਜ਼ ਕਰ ਦਿੱਤਾ ਸੀ। ਉਸ ਵਿੱਚ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਸਤਿੰਦਰ ਸਿੰਘ ਕੋਹਲੀ ਨਾ ਆਈਆਂ ਸੀ। ਮਿਲੀ ਜਾਣਕਾਰੀ ਮੁਤਾਬਕ ਅੱਜ ਜਾਂਚ ਏਜੰਸੀਆਂ ਨੇ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਸੂਤਰਾਂ ਅਨੁਸਾਰ, ਸਤਿੰਦਰ ਕੋਹਲੀ ਲੰਬੇ ਸਮੇਂ ਤੋਂ ਜਾਂਚ ਏਜੰਸੀਆਂ ਦੇ ਰਾਡਾਰ ‘ਤੇ ਸਨ। ਉਨ੍ਹਾਂ ‘ਤੇ ਗੰਭੀਰ ਵਿੱਤੀ ਬੇਨਿਯਮੀਆਂ ਅਤੇ ਸ਼ੱਕੀ ਲੈਣ-ਦੇਣ ਵਿੱਚ ਸ਼ਮੂਲੀਅਤ ਦਾ ਦੋਸ਼ ਹੈ। ਮੁੱਢਲੀ ਜਾਂਚ ਵਿੱਚ ਕੁਝ ਤੱਥ ਸਾਹਮਣੇ ਆਏ ਹਨ, ਜਿਸ ਦੇ ਆਧਾਰ ‘ਤੇ ਏਜੰਸੀਆਂ ਨੇ ਕੋਹਲੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਗ੍ਰਿਫ਼ਤਾਰੀ ਸਬੰਧੀ ਕਿਸੇ ਵੀ ਏਜੰਸੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਨਾਲ ਜੁੜੇ ਰਹੇ, ਕਰੋੜਾਂ ਦੇ ਲੈਣ-ਦੇਣ ਦੀ ਜਾਂਚ
ਸੂਤਰ ਦੱਸਦੇ ਹਨ ਕਿ ਸਤਿੰਦਰ ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਵੀ ਜੁੜੇ ਹੋਏ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਜੁੜੀਆਂ ਕੰਪਨੀਆਂ ਲਈ ਚਾਰਟਰਡ ਅਕਾਊਂਟੈਂਟ (CA) ਵਜੋਂ ਵੀ ਕੰਮ ਕੀਤਾ। ਜਾਂਚ ਏਜੰਸੀਆਂ ਹੁਣ ਇਨ੍ਹਾਂ ਵਿੱਤੀ ਸਬੰਧਾਂ, ਆਮਦਨ ਦੇ ਸਰੋਤਾਂ ਅਤੇ ਲੈਣ-ਦੇਣ ਦੀ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ।
ਸੁਖਬੀਰ ਬਾਦਲ ਦਾ ਨਾਮ ਜੁੜਣ ਨਾਲ ਮਾਮਲਾ ਬਣਿਆ ਸੰਵੇਦਨਸ਼ੀਲ
ਇਸ ਪੂਰੀ ਘਟਨਾ ਵਿੱਚ ਸੁਖਬੀਰ ਸਿੰਘ ਬਾਦਲ ਦਾ ਨਾਮ ਆਉਣ ਨਾਲ ਮਾਮਲਾ ਹੋਰ ਵੀ ਸੰਵੇਦਨਸ਼ੀਲ ਹੋ ਗਿਆ ਹੈ। ਸੁਖਬੀਰ ਬਾਦਲ ਨੂੰ ਪੰਥਕ ਅਤੇ ਰਾਜਨੀਤਿਕ ਦੋਵਾਂ ਹਲਕਿਆਂ ਵਿੱਚ ਵੱਡਾ ਚਿਹਰਾ ਮੰਨਿਆ ਜਾਂਦਾ ਹੈ। ਨਤੀਜੇ ਵਜੋਂ, ਉਨ੍ਹਾਂ ਦੇ ਨਜ਼ਦੀਕੀ ਮੰਨੇ ਜਾਂਦੇ ਇੱਕ ਵਿਅਕਤੀ ਦੀ ਗ੍ਰਿਫਤਾਰੀ ਨੇ ਰਾਜਨੀਤਿਕ ਸਮੀਕਰਣਾਂ ਨੂੰ ਹਿਲਾ ਦਿੱਤਾ ਹੈ। ਹਾਲ ਹੀ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਜਨਤਕ ਤੌਰ ‘ਤੇ ਸਤਿੰਦਰ ਕੋਹਲੀ ਬਾਰੇ ਟਿੱਪਣੀਆਂ ਕੀਤੀਆਂ ਸਨ, ਜਿਨ੍ਹਾਂ ਨੂੰ ਹੁਣ ਇਸ ਕਾਰਵਾਈ ਨਾਲ ਜੋੜਿਆ ਜਾ ਰਿਹਾ ਹੈ।
PUNJAB




INDIA








WORLD










