ਪੰਜਾਬ ਵਿੱਚ ਬੀਤੇ ਸਮੇਂ ਸੋਸ਼ਲ ਮੀਡੀਆ ਤੇ ਗੰਦ ਪਾਉਣ ਵਾਲੀ ਕਮਲ ਭਾਬੀ ਦਾ ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਕਤਲ ਕਰਵਾਉਣ ਦਾ ਕੇਸ ਦਰਜ਼ ਹੋਇਆ ਸੀ। ਜਿਸ ਤੋਂ ਬਾਅਦ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ। ਪਰ ਅੰਮ੍ਰਿਤਪਾਲ ਸਿੰਘ ਮਹਿਰੋਂ ਦੇਸ਼ ਤੋਂ ਬਾਹਰ ਚਲਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਸਥਾਨਕ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲਿਆਂਦੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਸ਼ਾਰਜਾਹ ਪੁਲਿਸ ਨੇ ਅਚਨਚੇਤ ਕੀਤੀ ਗਈ ਕਾਰਵਾਈ ਦੌਰਾਨ ਮਹਿਰੋਂ ਨੂੰ ਵੀਜ਼ਾ ਦੀ ਜਾਂਚ ਪੜਤਾਲ ਦੌਰਾਨ ਗ੍ਰਿਫਤਾਰ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਉਸਦੀ ਪਛਾਣ ਅਤੇ ਗਤੀਵਿਧੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਉਸਨੂੰ ਹਿਰਾਸਤ ਵਿੱਚ ਰੱਖਣ ਦਾ ਫ਼ੈਸਲਾ ਲਿਆ। ਖ਼ਬਰਾਂ ਮੁਤਾਬਕ ਕਾਨੂੰਨੀ ਕਾਰਵਾਈ ਮਗਰੋਂ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ।
PUNJAB




INDIA








WORLD









