ਪੰਜਾਬ ਦੇ ਮੋਗਾ ਜ਼ਿਲ੍ਹੇ ਅਧੀਨ ਆਉਂਦੇ ਪੈਂਦੇ ਪਿੰਡ ਭਿੰਡਰ ਕਲਾਂ ਵਿੱਚ ਸਵੇਰੇ ਸਵੇਰੇ ਇੱਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਉਮਰਸੀਰ ਨਾ ਦਾ ਨੌਜਵਾਨ ਆਪਣੀ ਗੱਡੀ ਰਾਹੀਂ ਮੋਗਾ ਵਿਖੇ ਡਿਊਟੀ ਤੇ ਜਾ ਰਿਹਾ ਸੀ। ਉਸ ਦੌਰਾਨ ਭਿੰਡਰ ਪਿੰਡ ਵਿੱਚ ਹੀ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕਾਰ ਤੇ ਗੋਲੀਆਂ ਵਰ੍ਹਾ ਦਿੱਤੀਆਂ ਤੇ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ। ਪਤਾ ਲੱਗਾ ਹੈ ਕਿ ਜਦੋਂ, ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ ਉਦੋਂ ਪਿੰਡ ਦੇ ਲੋਕ ਸੁੱਤੇ ਹੋਏ ਸੀ। ਇਸ ਸਾਰੇ ਮਾਮਲੇ ਦਾ ਪਤਾ ਲਗਦੇ ਹੀ ਸਥਾਨਕ ਪੁਲਿਸ ਮੌਕੇ ਤੇ ਪਹੁੰਚ ਗਈ। ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
PUNJAB




INDIA








WORLD










