ਪੰਜਾਬ ਦੇ ਤਰਨਤਾਰਨ ਵਿੱਚ ਪਿਛਲੇ ਦਿਨੀਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਉਸ ਸਮੇਂ ਦੀ ਮੌਜੂਦਾ ਐਸ ਐਸ ਪੀ ਰਵਜੋਤ ਕੌਰ ਨੂੰ ਸਸਪੈਂਡ ਕਰ ਦਿੱਤਾ ਸੀ। ਪੰਜਾਬ ਚੋਣ ਕਮਿਸ਼ਨ ਨੇ ਐਸ ਐਸ ਪੀ ਰਵਜੋਤ ਕੌਰ ਗਰੇਵਾਲ ਨੂੰ ਬਹਾਲ ਕਰ ਦਿੱਤਾ ਹੈ। ਇਸ ਸਬੰਧੀ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਮੁਅੱਤਲੀ ਹਟਾਉਣ ਦਾ ਫੈਸਲਾ ਪਿਛਲੀ ਤਰੀਕ ਤੋਂ ਲਾਗੂ ਨਹੀਂ ਹੋਵੇਗਾ। ਇਸ ਤੋਂ ਇਲਾਵਾ ਡਾ. ਗਰੇਵਾਲ ਵਿਰੁੱਧ ਚੱਲ ਰਹੀ ਵਿਭਾਗੀ ਜਾਂਚ ਬਾਰੇ ਅੰਤਿਮ ਫੈਸਲਾ ਚੋਣ ਕਮਿਸ਼ਨ ਦੀ ਪ੍ਰਵਾਨਗੀ ਨਾਲ ਹੀ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਤਰਨਤਾਰਨ ਉਪ ਚੋਣ ਲਈ ਵੋਟਾਂ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ਚੋਣ ਕਮਿਸ਼ਨ (ECI) ਨੇ ਰਵਜੋਤ ਕੌਰ ਗਰੇਵਾਲ ਨੂੰ ਉਪ ਚੋਣ ਵਿੱਚ ਦਖਲਅੰਦਾਜ਼ੀ ਅਤੇ ਪੱਖਪਾਤ ਦੇ ਦੋਸ਼ਾਂ ਵਿੱਚ ਮੁਅੱਤਲ ਕਰ ਦਿੱਤਾ ਸੀ।
ਇਹ ਕਾਰਵਾਈ ਉਨ੍ਹਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ। ਉਨ੍ਹਾਂ ‘ਤੇ ਅਕਾਲੀ ਵਰਕਰਾਂ ਵਿਰੁੱਧ ਝੂਠੀਆਂ FIRs ਦਰਜ ਕਰਕੇ ਅਤੇ ‘AAP’ ਦੇ ਹੱਕ ਵਿੱਚ ਕੰਮ ਕਰਕੇ ਮੁਹਿੰਮ ਨੂੰ ਰੋਕਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਸੀ।
PUNJAB




INDIA








WORLD










