ਪੰਜਾਬ ਦੇ ਮੋਗਾ ਵਿੱਚ ਡੀਐਨ ਮਾਡਲ ਸਕੂਲ ਅਤੇ ਕੋਟਸੇਖਾ ਦੇ ਇੱਕ ਸਕੂਲ ਨੂੰ ਧਮਕੀ ਭਰੀ ਈਮੇਲ ਮਿਲਣ ਦਾ ਪਤਾ ਲੱਗਾ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਬੱਚਿਆਂ ਨੂੰ ਛੁੱਟੀ ਕਰਕੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ। ਸਕੂਲ ਨੂੰ ਖਾਲੀ ਕਰਵਾ ਕੇ ਪੁਲਿਸ ਵੱਲੋਂ ਬਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪਤਾ ਲੱਗਾ ਹੈ ਕਿ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਕੋਰਟ ਕੰਪਲੈਕਸ ਨੂੰ ਵੀ ਧਮਕੀ ਭਰੀ ਈਮੇਲ ਆਉਣ ਤੋਂ ਬਾਅਦ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਕੇ ਜਾਚ ਕੀਤੀ ਜਾ ਰਹੀ ਹੈ। ਇਸ ਸਬੰਧੀ ਸੀਨੀਅਰ ਐਡਵੋਕੇਟ ਵੱਲੋਂ ਈਮੇਲ ਮਿਲਣ ਦੀ ਪੁਸ਼ਟੀ ਕੀਤੀ ਗਈ ਅਤੇ ਉਨ੍ਹਾਂ ਕਿਹਾ ਈਮੇਲ ਆਉਣ ਤੋਂ ਬਾਅਦ ਕੋਰਟ ਕੰਪਲੈਕਸ ਵਿੱਚ ਤਲਾਸ਼ੀ ਅਭਿਆਨ ਚੱਲ ਰਿਹਾ ਹੈ। ਵਕੀਲ ਕੋਰਟ ਕੰਪਲੈਕਸ ਦੇ ਬਾਹਰ ਖੜ੍ਹੇ ਹਨ।
PUNJAB




INDIA








WORLD










