ਪੰਜਾਬ ਦੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਬਜਟ ਇਜਲਾਸ ਵਿੱਚ ਸ਼ਾਮਲ ਹੋਣ ਲਈ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਹੈ। ਇਸ ਤੋਂ ਪਹਿਲਾਂ ਵੀ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਸਰਦ ਰੁੱਤ ਇਜਲਾਸ ਵਿੱਚ ਭਾਗ ਲੈਣ ਲਈ ਪਟੀਸ਼ਨ ਪਾਈ ਗਈ ਸੀ। ਪਹਿਲਾਂ ਵਾਲੀ ਪਟੀਸ਼ਨ ਲਗਭਗ ਅਰਥਹੀਣ ਹੋ ਗਈ ਸੀ। ਉਸ ਟਾਈਮ ਇਹ ਆਖਿਆ ਗਿਆ ਸੀ,ਉਹ ਦੁਬਾਰਾ ਕੋਰਟ ਦਾ ਰੁਖ ਕਰ ਸਕਦਾ ਹੈ। ਅੰਮ੍ਰਿਤਪਾਲ ਸਿੰਘ, ਜੋ ਅਪਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿੱਚ ਨਜ਼ਰਬੰਦ ਹੈ, ਪਿਛਲੇ ਸਾਲ 16 ਦਸੰਬਰ ਨੂੰ ਹੋਈ ਸੁਣਵਾਈ ਮੌਕੇ ਵੀਡੀਓ ਕਾਨਫਰੰਸਿੰਗ ਜ਼ਰੀਏ ਬੈਂਚ ਸਾਹਮਣੇ ਪੇਸ਼ ਹੋਇਆ ਸੀ।
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦਾ ਦਾਅਵਾ ਹੈ ਕਿ ਜੇਲ੍ਹ ਵਿਚ ਨਜ਼ਰਬੰਦੀ ਕਰਕੇ ਉਸ ਦੇ ਸੰਸਦੀ ਹਲਕੇ ਵਿੱਚ ਸਾਰਾ ਕੰਮ ਠੱਪ ਹੋ ਗਿਆ ਹੈ। ਸਿੰਘ ਦਾ ਤਰਕ ਸੀ ਕਿ ਐਨਐਸਏ ਅਧੀਨ ਉਨ੍ਹਾਂ ਦੀ ਨਜ਼ਰਬੰਦੀ ਨੇ ਉਨ੍ਹਾਂ ਨੂੰ ਸੰਸਦ ਦੇ ਫਲੋਰ ’ਤੇ ਮੁੱਖ ਜਨਤਕ ਮੁੱਦਿਆਂ ਹੜ੍ਹਾਂ, ਨਸ਼ਿਆਂ ਅਤੇ ਕਥਿਤ ਫਰਜ਼ੀ ਮੁਕਾਬਲਿਆਂ ਨੂੰ ਉਠਾਉਣ ਤੋਂ ਰੋਕਿਆ ਹੈ। ਅੰਮ੍ਰਿਤਪਾਲ ਨੇ ਕਿਹਾ ਸੀ ਕਿ ‘ਇਹ ਮੁੱਦਾ ਇਕੱਲੇ ਮੇਰੇ ਬਾਰੇ ਨਹੀਂ ਹੈ। ਇਹ ਉਨ੍ਹਾਂ ਵੋਟਰਾਂ ਨਾਲ ਸਬੰਧਤ ਹੈ ਜਿਨ੍ਹਾਂ ਦੀ ਮੈਂ ਨੁਮਾਇੰਦਗੀ ਕਰਦਾ ਹਾਂ। ਉਨ੍ਹਾਂ ਦੀ ਸੰਸਦੀ ਆਵਾਜ਼ ਨਹੀਂ ਸੁਣੀ ਜਾ ਰਹੀ।’’
PUNJAB




INDIA








WORLD










