ਪੰਜਾਬ ਦੇ ਮੋਗਾ ਵਿੱਚ 26 ਜਨਵਰੀ ਵਾਲੇ ਦਿਨ ਝੰਡਾ ਲਹਿਰਾਉਣ ਪਹੁੰਚੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਾਘਾਪੁਰਾਣਾ ਟ੍ਰੈਫਿਕ ਇੰਚਾਰਜ ਦੀ ਡਿਊਟੀ ਨਿਭਾ ਰਹੇ ਏ ਐਸ ਆਈ ਜਸਵੀਰ ਸਿੰਘ ਨੂੰ ਚੰਗੀ ਕਾਰਗੁਜ਼ਾਰੀ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਬਾਘਾਪੁਰਾਣਾ ਵਿੱਚ ਵੀ 26 ਜਨਵਰੀ ਦਾ ਦਿਨ ਬੜੀ ਧੂਮਧਾਮ ਨਾਲ ਮਨਾਇਆ ਗਿਆ। ਉਸ ਮੌਕੇ ਚੰਗਾ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਐਸਡੀਐਮ, ਬਾਘਾਪੁਰਾਣਾ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜਿੰਨਾ ਵਿੱਚ ਸੱਭ ਤੋਂ ਪਹਿਲਾਂ ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਯੋਗਦਾਨ ਪਾਉਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਉਸ ਤੋਂ ਬਾਅਦ ਬਾਘਾਪੁਰਾਣਾ ਵਿੱਚ ਟ੍ਰੈਫਿਕ ਦੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਵਾਲੇ ਟ੍ਰੈਫਿਕ ਡਿਊਟੀ ਕਰਦੇ ਹੈੱਡ ਕਾਂਸਟੇਬਲ ਜਗਰੂਪ ਸਿੰਘ ਤੇ ਚੰਪਾ ਨਗੇਸੀਆ ਨੂੰ ਸਰਟੀਫਿਕੇਟ ਦੇ ਕੇ ਸਨਮਾਨ ਦਿੱਤਾ ਗਿਆ। ਇਸ ਦੇ ਨਾਲ ਹੀ ਪੀਸੀਆਰ ਦੀ ਡਿਊਟੀ ਦੇ ਰਹੇ ਏਐਸਆਈ ਬਲਵੀਰ ਸਿੰਘ, ਨੂੰ ਚੰਗੀ ਕਾਰਗੁਜ਼ਾਰੀ ਅਤੇ ਇਮਾਨਦਾਰੀ ਨਾਲ ਡਿਊਟੀ ਦੇਣ ਬਦਲੇ ਐਸਡੀਐਮ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
PUNJAB




INDIA








WORLD









