ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ।
ਇਹ ਵੀ ਦੱਸ ਦਈਏ ਕਿ ਦਸੰਬਰ 2025 ਵਿਚ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ। ਮਜੀਠੀਆ 25 ਜੂਨ ਤੋਂ ਨਾਭਾ ਜੇਲ੍ਹ ਵਿਚ ਬੰਦ ਹਨ।
ਦੱਸ ਦਈਏ ਕਿ ਕੁਝ ਦੇਰ ਪਹਿਲਾਂ ਹੀ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ। ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਮਜੀਠੀਆ ਨਾਲ ਲਗਪਗ ਅੱਧਾ ਘੰਟਾ ਮੁਲਾਕਾਤ ਕੀਤੀ ਜਿਸ ਮਗਰੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਜੀਠੀਆ ਉੱਪਰ ਲੱਗੇ ਸਾਰੇ ਇਲਜ਼ਾਮ ਝੂਠੇ ਹਨ।
ਹਾਲਾਂਕਿ ਉਨ੍ਹਾਂ ਨੇ ਮਜੀਠੀਆ ਉੱਪਰ ਕੇਸਾਂ ਬਾਰੇ ਕੋਈ ਹੋਰ ਟਿੱਪਣੀ ਕਰਨ ਤੋਂ ਇਨਕਾਰ ਕੀਤਾ। ਡੇਰਾ ਬਿਆਸ ਮੁਖੀ ਨਾਭਾ ਜੇਲ੍ਹ ਵਿੱਚ ਮਜੀਠੀਆ ਨਾਲ ਮੁਲਾਕਾਤ ਕਰਨ ਦੂਜੀ ਵਾਰ ਆਏ ਹਸਨ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਉਨ੍ਹਾਂ ਦੇ ਰਿਸ਼ਤੇਦਾਰ ਹਨ ਜਿਸ ਕਾਰਨ ਉਹ ਉਨ੍ਹਾਂ ਨੂੰ ਮਿਲਣ ਮੁੜ ਆਏ ਹਨ।
PUNJAB




INDIA








WORLD









