ਪੰਜਾਬ ਵਿੱਚ ਅੱਜ ਸਵੇਰੇ ਮੂਸੇਵਾਲਾ ਕਤਲਕਾਂਡ ਵਾਂਗ ਆਮ ਆਦਮੀ ਪਾਰਟੀ ਦੇ ਆਗੂ ਨੂੰ ਥਾਰ ਗੱਡੀ ਵਿੱਚ ਬੈਠੇ ਲੱਕੀ ਓਬਰਾਏ ਨੂੰ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਸਕੂਟਰ ਤੇ ਆਏ ਹਮਲਾਵਾਰਾਂ ਨੇ ਆਪ ਆਗੂ ਲੱਕੀ ਓਬਰਾਏ ਜਦੋਂ ਗੁਰਦੁਆਰਾ ਚ ਮੱਥਾ ਟੇਕਣ ਤੋਂ ਬਾਅਦ ਆਪਣੀ ਗੱਡੀ ਵਿੱਚ ਬੈਠਾ ਤਾਂ ਉਸ ਉਪਰ ਤਾਬੜਤੋੜ ਫਾਇਰਿੰਗ ਕਰ ਦਿੱਤੀ,ਜਿਸ ਦੌਰਾਨ ਗੰਭੀਰ ਜ਼ਖ਼ਮੀ ਹੋ ਗਿਆ ਤੇ ਤਰੁੰਤ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ,ਪਰ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਹੋਣ ਦਾ ਐਲਾਨ ਕਰ ਦਿੱਤਾ। ਫਾਇਰਿੰਗ ਦੀ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ‘ਆਪ’ ਨੇ ਓਬਰਾਏ ਨੂੰ ਜਲੰਧਰ ਕੈਂਟ ਵਿਧਾਨ ਸਭਾ ਸੀਟ ਦਾ ਹਲਕਾ ਇੰਚਾਰਜ ਬਣਾਇਆ ਸੀ।
ਦੂਜੇ ਪਾਸੇ ਏਡੀਸੀਪੀ ਜਯੰਤ ਪੁਰੀ ਨੇ ਦੱਸਿਆ ਕਿ ਪੁਲੀਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਲੱਕੀ ਓਬਰਾਏ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।
ਥਾਰ ਵਿੱਚ ਬੈਠਦੇ ਹੀ ਫਾਇਰਿੰਗ ਹੋ ਗਈ
ਪੁਲਿਸ ਮੁਤਾਬਕ ਲੱਕੀ ਓਬਰਾਏ ਪੌਸ਼ ਇਲਾਕੇ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ‘ਚ ਸਵੇਰੇ 7:15 ‘ਤੇ ਮੱਥਾ ਟੇਕਣ ਆਇਆ ਸੀ। ਉਹ ਬਾਕਾਇਦਾ ਗੁਰਦੁਆਰੇ ਆਉਂਦਾ ਰਹਿੰਦਾ ਸੀ। ਗੁਰਦੁਆਰੇ ਮੱਥਾ ਟੇਕਣ ਤੋਂ ਬਾਅਦ ਉਹ ਬਾਹਰ ਨਿਕਲਿਆ ਅਤੇ ਘਰ ਜਾਣ ਲਈ ਥਾਰ ਵਿੱਚ ਸਵਾਰ ਹੋਏ ਸੀ। ਇਸ ਦੌਰਾਨ ਐਕਟਿਵਾ ‘ਤੇ ਸਵਾਰ ਹਮਲਾਵਰ ਉਥੇ ਪਹੁੰਚ ਗਏ। ਥਾਰ ਦੇ ਜਾਣ ਤੋਂ ਪਹਿਲਾਂ ਹੀ ਉਨ੍ਹਾਂ ਨੇ ਥਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।
ਜਿਸ ਕਾਰਨ ਥਾਰ ਦਾ ਸ਼ੀਸ਼ਾ ਚਕਨਾਚੂਰ ਹੋ ਗਿਆ। ਇਸ ਤੋਂ ਬਾਅਦ ਹਮਲਾਵਰਾਂ ਨੇ ਲੱਕੀ ਓਬਰਾਏ ‘ਤੇ ਸਿੱਧੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਸ ਦੀ ਛਾਤੀ ਅਤੇ ਚਿਹਰੇ ‘ਤੇ ਗੋਲੀਆਂ ਲੱਗੀਆਂ। ਲੱਕੀ ਓਬਰਾਏ ਸੀਟ ‘ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ ਤਾਂ ਹਮਲਾਵਰ ਉਥੋਂ ਭੱਜ ਗਏ।
ਏਡੀਸੀਪੀ ਨੇ ਕਿਹਾ- ਸਾਰੇ ਨਾਕੇ ਅਲਰਟ
ਏਡੀਸੀਪੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ ਸਨ। ਪੁਲਿਸ ਨੇ ਹਮਲਾਵਰਾਂ ਬਾਰੇ ਸਾਰੇ ਨਾਕਿਆਂ ਨੂੰ ਸੂਚਿਤ ਕਰ ਦਿੱਤਾ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲਗਾਏ ਗਏ ਹਾਈਟੈਕ ਸੀਸੀਟੀਵੀ ਦੀ ਫੁਟੇਜ ਵੀ ਜਾਰੀ ਕੀਤੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ।
ਡਾਕਟਰ ਨੇ ਕਿਹਾ- 8 ਤੋਂ 9 ਗੋਲੀਆਂ ਚਲਾਈਆਂ ਗਈਆਂ
ਸ੍ਰੀਰਾਮ ਹਸਪਤਾਲ ਦੇ ਡਾਕਟਰ ਵਿਸ਼ਾਲ ਨੇ ਦੱਸਿਆ ਕਿ ਸਤੀਮਪਾਲ ਸਿੰਘ ਜੋਗੀ ਉਰਫ਼ ਲੱਕੀ ਓਬਰਾਏ ਨੂੰ ਜ਼ਖ਼ਮੀ ਹਾਲਤ ਵਿੱਚ ਲਿਆਉਂਦਾ ਗਿਆ ਸੀ। ਲੱਕੀ ਨੂੰ ਨਿਸ਼ਾਨਾ ਬਣਾ ਕੇ 8 ਤੋਂ 9 ਗੋਲੀਆਂ ਚਲਾਈਆਂ ਗਈਆਂ। ਇਨ੍ਹਾਂ ‘ਚੋਂ 5 ਤੋਂ 6 ਗੋਲੀਆਂ ਉਨ੍ਹਾਂ ਦੀ ਛਾਤੀ ‘ਤੇ ਲੱਗੀਆਂ ਹਨ ਜਦਕਿ ਇਕ ਗੋਲੀ ਉਨ੍ਹਾਂ ਦੇ ਚਿਹਰੇ ‘ਤੇ ਲੱਗੀ ਹੈ। ਗੋਲੀ ਲੱਗਣ ਕਾਰਨ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ। ਜਿਸ ਤੋਂ ਬਾਅਦ ਉਸ ਨੂੰ ਵੈਂਟੀਲੇਟਰ ‘ਤੇ ਰੱਖ ਕੇ ਇਲਾਜ ਕਰਵਾਇਆ ਜਾ ਰਿਹਾ ਸੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
PUNJAB




INDIA








WORLD









