ਪੰਜਾਬ ਦੇ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਧਰਮਕੋਟ ਅਧੀਨ ਆਉਂਦੇ ਪਿੰਡ ਕੇਲਾਂ ਵਿੱਚ ਗੁਆਂਢੀ ਵੱਲੋਂ ਗੁਆਂਢੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਕੇਲਾਂ ਵਿੱਚ ਨਜਾਇਜ਼ ਸਬੰਧਾਂ ਦੇ ਨੂੰ ਲੈਕੇ ਦੋ ਗੁਆਂਢੀਆਂ ਵਿਚਕਾਰ ਝਗੜਾ ਹੋ ਗਿਆ ਸੀ। ਜਿਸ ਦੌਰਾਨ ਸੋਨੀ ਨਾ ਦੇ ਵਿਅਕਤੀ ਨੇ ਭਰਭੂਰ ਸਿੰਘ ਦੇ ਗੋਲੀ ਮਾਰ ਦਿੱਤੀ ਤੇ ਉਸ ਦੀ ਮੌਤ ਹੋ ਗਈ।ਇਹ ਘਟਨਾ ਬੀਤੇ ਸ਼ਾਮ 7 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ।
ਇਸ ਸੰਬੰਧੀ ਡੀਐਸਪੀ ਜਸਵਰਿੰਦਰ ਸਿੰਘ ਸਿੱਧੂ ਨੇ ਪ੍ਰੈੱਸ ਨੂੰ ਦੱਸਿਆ ਕਿ ਇੰਦਰਜੀਤ ਸਿੰਘ ਉਰਫ ਸੋਨੀ ਨੂੰ ਆਪਣੀ ਪਤਨੀ ਦੇ ਸਬੰਧ ਭਰਭੂਰ ਸਿੰਘ ਨਾਲ ਨਜਾਇਜ਼ ਸਬੰਧ ਹੋਣ ਦਾ ਸ਼ੱਕ ਸੀ। ਉਸ ਸੱਕ ਤੇ ਇੰਦਰਜੀਤ ਸਿੰਘ ਨੇ ਆਪਣੇ 32 ਬੋਰ ਲਾਈਸੈਂਸੀ ਪਿਸਤੌਲ ਨਾਲ ਭਰਭੂਰ ਸਿੰਘ ਦੇ ਸਿਰ ਵਿੱਚ ਗੋਲੀ ਮਾਰ ਦਿੱਤੀ ਤੇ ਜਿਸ ਦੌਰਾਨ ਉਸ ਦੀ ਮੌਕੇ ਉਪਰ ਮੌਤ ਹੋ ਗਈ। ਡੀਐਸਪੀ ਸਿੱਧੂ ਨੇ ਦੱਸਿਆ ਕਿ ਇੰਦਰਜੀਤ ਨੇ ਭਰਭੂਰ ਸਿੰਘ ਨੂੰ ਆਪਣੇ ਘਰ ਆਉਣ ਤੋਂ ਰੋਕਿਆ ਇਸ ਕਰਕੇ ਉਸ ਨੂੰ ਸ਼ੱਕ ਸੀ। ਪੁਲਿਸ ਨੇ ਦੋਸ਼ੀ ਇੰਦਰਜੀਤ ਸਿੰਘ ਉਰਫ ਸੋਨੀ ਖਿਲਾਫ ਕਤਲ ਦਾ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ੀ ਨੂੰ ਫੜਨ ਲਈ ਪੁਲਿਸ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਲਾਸ਼ ਆਪਣੇ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
PUNJAB




INDIA








WORLD









