ਪੰਜਾਬ ਦੇ ਜਲੰਧਰ ਵਿੱਚ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਹੁੰਦੇ ਘਪਲਿਆ ਨੂੰ ਲੈਕੇ ਕਈ ਇਲਜ਼ਾਮ ਲਗਾਏ ਸਨ। ਜਿਸ ਵਿੱਚ ਉਨ੍ਹਾਂ ਬਾਦਲ ਪਰਿਵਾਰ ਨੂੰ ਵੀ ਲਪੇਟੇ ਵਿੱਚ ਲਿਆ ਸੀ। ਸੂਤਰਾਂ ਦੇ ਹਵਾਲੇ ਪਤਾ ਲੱਗਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਦਰੂਨੀ ਕਮੇਟੀ ਦੀ ਮੀਟਿੰਗ ਦੌਰਾਨ, ਗਿਆਨੀ ਰਘਬੀਰ ਸਿੰਘ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਨੂੰ ਦੱਸਿਆ ਕਿ,ਜੋ ਇਲਜ਼ਾਮ ਗਿਆਨੀ ਰਘਬੀਰ ਸਿੰਘ ਨੇ ਲਗਾਏ ਹੈ ਉਨ੍ਹਾਂ ਦੇ ਸਬੂਤ 72 ਘੰਟਿਆਂ ਵਿੱਚ ਪੇਸ਼ ਕਰਨ ਲਈ ਆਖਿਆ ਗਿਆ ਹੈ, ਜੇ ਨਹੀਂ ਪੇਸ਼ ਕਰਨਗੇ ਤਾਂ ਉਨ੍ਹਾਂ ਉਪਰ ਕਾਰਵਾਈ ਕੀਤੀ ਜਾਵੇਗੀ। ਜਦੋਂ ਪ੍ਰੈਸ ਨੇ ਧਾਮੀ ਨੂੰ ਪੁੱਛਿਆ ਕੀ ਗਿਆਨੀ ਰਘਬੀਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ,ਤਾਂ ਉਨ੍ਹਾਂ ਆਖਿਆ ਕਿ ਉਨ੍ਹਾਂ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਅਜੇ ਆਪਣੇ ਅਹੁਦੇ ਤੇ ਬਰਕਰਾਰ ਹੈ।
ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ 328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਸਵਾਲ ਖੜ੍ਹੇ ਕੀਤੇ ਅਤੇ ਪੁੱਛਿਆ ਕਿ ਇਹ ਸਰੂਪ ਕੌਣ ਅਤੇ ਕਿਵੇਂ ਲੈ ਗਿਆ। ਉਨ੍ਹਾਂ ਦਾ ਕਹਿਣਾ ਸੀ ਕਿ ਗੁਰੂ ਘਰ ਦੀਆਂ ਜ਼ਮੀਨਾਂ ਵੇਚ ਕੇ ਪੈਸੇ ਜੇਬਾਂ ਵਿੱਚ ਪਾਏ ਜਾ ਰਹੇ ਹਨ ਅਤੇ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੇਚ ਕੇ ਕਰੋੜਾਂ ਦਾ ਘਪਲਾ ਕੀਤਾ ਗਿਆ। ਅਖੰਡ ਪਾਠ ਲਈ ਪੰਜ-ਪੰਜ ਲੱਖ ਰੁਪਏ ਤੱਕ ਦੀ ਭੇਟਾ ਮੰਗੇ ਜਾਣ ਦੇ ਵੀ ਇਲਜ਼ਾਮ ਲਗਾਏ ਗਏ।
ਇਸ ਘਟਨਾ ਨੇ ਸਿੱਖ ਸੰਸਥਾਵਾਂ ਦੇ ਪ੍ਰਬੰਧ ਅਤੇ ਪਾਰਦਰਸ਼ਤਾ ਬਾਰੇ ਇੱਕ ਵੱਡੀ ਚਰਚਾ ਨੂੰ ਜਨਮ ਦਿੱਤਾ ਹੈ। ਹੁਣ ਸਭ ਦੀ ਨਜ਼ਰ ਐਸਜੀਪੀਸੀ ਦੇ ਅਗਲੇ ਕਦਮਾਂ ਅਤੇ ਸੰਭਾਵਿਤ ਸਪਸ਼ਟੀਕਰਨ ‘ਤੇ ਟਿਕੀ ਹੋਈ ਹੈ। ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਹੋਰ ਗਹਿਰਾਈ ਨਾਲ ਚਰਚਾ ਵਿੱਚ ਰਹਿਣ ਦੀ ਸੰਭਾਵਨਾ ਹੈ।
PUNJAB




INDIA








WORLD









