ਪੰਜਾਬ ਦੇ ਮੋਗਾ ਵਿੱਚ ਬੀਜੇਪੀ ਵੱਲੋਂ ਵੱਡੀ ਰੈਲੀ ਕਰਨ ਲਈ ਤਰੀਕ ਬਹੁਤ ਜਲਦ ਐਲਾਨ ਕਰਨ ਜਾ ਰਹੀ ਹੈ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ’ਚ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਉੱਤੇ ਚੋਣਾਂ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਮੋਗਾ ਵਿਖੇ ਹੋਣ ਵਾਲੀ ਰੈਲੀ ਲਈ ਹਾਈਕਮਾਂਡ ਜਲਦੀ ਤਰੀਕ ਦਾ ਐਲਾਨ ਕਰ ਦੇਵੇਗੀ। ਉਨ੍ਹਾਂ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਸਰਪੰਚ ਦੀ ਹੱਤਿਆ ਦੇ ਹਵਾਲੇ ਨਾਲ ਕਿਹਾ, ‘‘ਸੂਬੇ ’ਚ ਲੁੱਟਾਂ ਖੋਹਾਂ, ਆਮ ਗੱਲ ਹਨ ਤੇ ਸੂਬੇ ’ਚ ਲੋਕਾਂ ਦੀ ਸੁਰੱਖਿਆ ਰੱਬ ਆਸਰੇ ਰਹਿ ਗਈ ਹੈ। ਹਰ ਰੋਜ਼ ਸੂਬੇ ਵਿੱਚ ਵੱਡੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ‘ਆਪ’ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ।’’
ਸ੍ਰੀ ਸ਼ਰਮਾ ਆਪ’ ’ਤੇ ਸੂਬੇ ਦੀ ਅਫਸਰਸ਼ਾਹੀ ਦਾ ਸਿਆਸੀਕਰਨ ਕਰਨ ਦੇ ਦੋਸ਼ ਲਾਏ ਹਨ ਅਤੇ ਮੁੱਖ ਸਕੱਤਰ ਤੇ ਡੀ ਜੀ ਪੀ ਵੱਲੋਂ ਰੈਲੀ ’ਚ ਸੰਬੋਧਨ ਕਰਨ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਅਫਸਰਸ਼ਾਹੀ ਨੂੰ ਨਿਰਪੱਖਤਾ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਅਕਾਲੀ ਭਾਜਪਾ ਗੱਠਜੋੜ ਦੀਆਂ ਚਰਚਾਵਾਂ ਉੱਤੇ ਕਿਹਾ ਕਿ ਭਾਜਪਾ ਵੱਲੋਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਉੱਤੇ ਇਕੱਲਿਆਂ ਚੋਣ ਲੜੀ ਜਾਵੇਗੀ। ਪੰਜਾਬ ਭਾਜਪਾ ਆਪਣੇ ਸਿਆਸੀ ਦਮ ਦੀ ਪਰਖ ਕਰਨਾ ਚਾਹੁੰਦੀ ਹੈ। ਭਾਜਪਾ ਦਾ ਅਗਾਮੀ ਚੋਣਾਂ ’ਚ ਕਿਸ ਧਿਰ ਨਾਲ ਗੱਠਜੋੜ ਹੋਵੇਗਾ, ਇਹ ਵੀ ਮੋਗਾ ਰੈਲੀ ਤੋਂ ਸਾਫ਼ ਹੋਵੇਗਾ।
PUNJAB




INDIA








WORLD









