ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਹੁਦੇ ਤੋਂ ਸੇਵਾ ਮੁਕਤ ਲਿਖਤੀ ਕਾਰਵਾਈ ਕਰ ਦਿੱਤੀ ਹੈ। ਜਿਸ ਤੋਂ ਬਾਅਦ ਧਾਰਮਿਕ ਅਤੇ ਸਿੱਖ ਤੇ ਸਿਆਸੀ ਮੰਚਾਂ ਤੇ ਚਰਚਾ ਤੇਜ਼ ਹੋ ਗਈ ਹੈ।
ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਿ. ਰਘਬੀਰ ਸਿੰਘ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਗਿ. ਰਘਬੀਰ ਸਿੰਘ ਵੱਲੋਂ ਕੁਝ ਅਜਿਹੇ ਕਦਮ ਚੁੱਕੇ ਗਏ ਜੋ ਸੰਸਥਾ ਦੇ ਨਿਯਮਾਂ ਅਤੇ ਮਰਯਾਦਾ ਦੇ ਖ਼ਿਲਾਫ਼ ਸਨ।
ਧਾਮੀ ਨੇ ਦੱਸਿਆ ਕਿ ਗਿ. ਰਘਬੀਰ ਸਿੰਘ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ ਤਾਂ ਜੋ ਉਹ ਆਪਣੇ ਦਾਅਵਿਆਂ ਜਾਂ ਬਿਆਨਾਂ ਸਬੰਧੀ ਸਬੂਤ ਪੇਸ਼ ਕਰ ਸਕਣ। ਪਰ ਨਿਰਧਾਰਿਤ ਸਮੇਂ ਅੰਦਰ ਕੋਈ ਪੱਕਾ ਸਬੂਤ ਨਾ ਦਿੱਤਾ ਜਾਣ ਕਾਰਨ ਇਹ ਫ਼ੈਸਲਾ ਲੈਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਗਿ. ਰਘਬੀਰ ਸਿੰਘ ਦੀਆਂ ਕਾਰਵਾਈਆਂ ਨਾਲ ਸੰਸਥਾ ਦੀ ਛਵੀ ਨੂੰ ਨੁਕਸਾਨ ਪਹੁੰਚਿਆ ਹੈ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇੱਕ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜੋ ਸਾਰੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰੇਗੀ। ਧਾਮੀ ਮੁਤਾਬਕ ਕਮੇਟੀ ਆਪਣੀ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਦੀ ਸਿਫ਼ਾਰਸ਼ ਕਰੇਗੀ।
ਦੂਜੇ ਪਾਸੇ, ਇਸ ਫ਼ੈਸਲੇ ਨੂੰ ਲੈ ਕੇ ਸਿੱਖ ਪੰਥਕ ਵਰਗਾਂ ਵਿੱਚ ਮਿਲੀ-ਜੁਲੀ ਪ੍ਰਤੀਕਿਰਿਆ ਵੇਖਣ ਨੂੰ ਮਿਲ ਰਹੀ ਹੈ। ਕੁਝ ਲੋਕਾਂ ਦਾ ਮੰਨਣਾ ਹੈ ਕਿ ਸੰਸਥਾ ਦੀ ਮਰਯਾਦਾ ਕਾਇਮ ਰੱਖਣ ਲਈ ਕੜੇ ਕਦਮ ਲਾਜ਼ਮੀ ਹਨ, ਜਦਕਿ ਹੋਰਾਂ ਦਾ ਕਹਿਣਾ ਹੈ ਕਿ ਪੂਰੀ ਜਾਂਚ ਤੋਂ ਬਾਅਦ ਹੀ ਅੰਤਿਮ ਫ਼ੈਸਲਾ ਕੀਤਾ ਜਾਣਾ ਚਾਹੀਦਾ ਸੀ।
ਹਾਲਾਂਕਿ ਗਿ. ਰਘਬੀਰ ਸਿੰਘ ਵੱਲੋਂ ਇਸ ਫ਼ੈਸਲੇ ‘ਤੇ ਅਜੇ ਤੱਕ ਕੋਈ ਵਿਸਥਾਰਪੂਰਵਕ ਪ੍ਰਤੀਕ੍ਰਿਆ ਸਾਹਮਣੇ ਨਹੀਂ ਆਈ। ਹੁਣ ਸਭ ਦੀ ਨਜ਼ਰ ਬਣੀ ਜਾਂਚ ਕਮੇਟੀ ਦੀ ਰਿਪੋਰਟ ‘ਤੇ ਟਿਕੀ ਹੋਈ ਹੈ, ਜੋ ਅਗਲੇ ਪੜਾਅ ਦੀ ਦਿਸ਼ਾ ਤੈਅ ਕਰੇਗੀ।
PUNJAB




INDIA








WORLD










