ਮੋਗਾ ਜ਼ਿਲ੍ਹੇ ਅਧੀਨ ਆਉਂਦੇ ਸ਼ਹਿਰ ਬਾਘਾਪੁਰਾਣਾ ਵਿੱਚ ਕੋਟਕਪੂਰਾ ਰੋਡ,ਪੈਟਰੋਲ ਪੰਪ ਦੇ ਸਾਹਮਣੇ ਦਿਨ ਦਿਹਾੜੇ ਅਣਪਛਾਤੇ ਵਿਅਕਤੀਆਂ ਵੱਲੋਂ ਹੇਪੀ ਨਾ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਜਿਸ ਤੋਂ ਬਾਅਦ ਗੋਲੀਆਂ ਚਲਾਉਣ ਵਾਲੇ ਲੋਕ ਗੱਡੀ ਵਿੱਚ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹੈਪੀ ਸਰਪੰਚ ਪੱਤੋ ਪਿੰਡ ਦਾ ਰਹਿਣ ਵਾਲਾ ਸੀ। ਉਸ ਵੱਲੋਂ ਪਿਛਲੇ ਸਮੇਂ ਤੋਂ ਬਾਘਾਪੁਰਾਣਾ ਵਿੱਚ ਜਿੰਮ ਖੋਲਿਆ ਹੋਇਆ ਸੀ। ਸਵੇਰੇ ਗਿਆਰਾਂ ਵਜੇ ਦੇ ਕਰੀਬ ਜਦੋਂ ਹੈਪੀ ਸਰਪੰਚ ਜਿੰਮ ਤੋਂ ਥੱਲੇ ਉਤਰ ਆਇਆ ਤਾਂ ਉਸ ਟਾਈਮ ਫਾਰਚੂਨਰ ਗੱਡੀ ਤੇ ਆਏ ਅਣਪਛਾਤੇ ਵਿਅਕਤੀਆਂ ਨੇ ਸਰਪੰਚ ਉਪਰ ਕਈ ਫਾਇਰ ਕੀਤੇ ਤੇ ਸਰਪੰਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਬਾਘਾਪੁਰਾਣਾ ਲਿਜਾਇਆ ਗਿਆ, ਜਿਥੇ ਉਸ ਦੀ ਇਲਾਜ ਚੱਲਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਜਦੋਂ ਇਸ ਘਟਨਾ ਦਾ ਪੁਲਿਸ ਨੂੰ ਪਤਾ ਲੱਗਾ ਤਾਂ ਤੁਰੰਤ ਐਸ ਐਸ ਪੀ ਮੋਗਾ ਵੀ ਵਾਰਦਾਤ ਵਾਲੀ ਜਗ੍ਹਾ ਤੇ ਪਹੁੰਚ ਗਏ, ਤੇ ਉਨ੍ਹਾਂ,ਉਸ ਜਗ੍ਹਾ ਦਾ ਮੁਆਇਨਾ ਕੀਤਾ ,ਉਸ ਸਮੇਂ ਮੀਡੀਆ ਨਾਲ ਗੱਲ ਕਰਦਿਆਂ ਐਸ ਐਸ ਪੀ ਅਜੇ ਗਾਂਧੀ ਨੇ ਦਾਅਵਾ ਕੀਤਾ ਕਿ ਗੋਲੀਆਂ ਚਲਾਉਣ ਵਾਲਿਆਂ ਦੀ ਗੱਡੀ ਦਾ ਪਤਾ ਲੱਗ ਗਿਆ ਹੈ, ਤੇ ਜਲਦੀ ਉਨ੍ਹਾਂ ਫੜ ਲਿਆ ਜਾਵੇਗਾ। ਦੂਜੇ ਪਾਸੇ ਹਸਪਤਾਲ ਵਿੱਚ ਹੈਪੀ ਸਰਪੰਚ ਦੀ ਲਾਸ਼ ਰੱਖੀ ਹੈ। ਉਸ ਦੌਰਾਨ ਜਿਥੇ ਪਰਿਵਾਰ ਦੇ ਮੈਂਬਰ ਪਹੁੰਚੇ ਹੋਏ ਸੀ,ਉਸ ਟਾਈਮ ਇੱਕ ਲੜਕੀ ਵੱਲੋਂ ਬਾਘਾਪੁਰਾਣਾ ਵਿਧਾਇਕ ਤੇ ਸਿੱਧੇ ਅਰੋਪ ਲਗਾਏ ਜਾ ਰਹੇ ਸਨ।
ਐਸਐਸਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਇਹ ਘਟਨਾ ਨਿੱਜੀ ਰੰਜਿਸ਼ ਕਾਰਨ ਹੋਈ ਹੈ। ਪੁਲਿਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
PUNJAB




INDIA








WORLD









