ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਦੌਲਤਪੁਰਾ ਨੀਵਾਂ ਨਾਲ ਸਬੰਧਤ ਨੌਜਵਾਨ ਦਵਿੰਦਰ ਸਿੰਘ ਦਾ ਕੈਨੇਡਾ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਦੌਲਤਪੁਰਾ ਨੀਵਾਂ ਦਾ ਨੌਜਵਾਨ ਬੀਤੇ ਚਾਰ ਸਾਲ ਪਹਿਲਾਂ ਆਪਣਾ ਘਰ ਬਾਰ ਛੱਡ ਕੇ ਚੰਗੀ ਜ਼ਿੰਦਗੀ ਕੱਢਣ ਦੀ ਉਮੀਦ ਲਗਾ ਕੇ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਪਰ ਪ੍ਰਮਾਤਮਾ ਨੂੰ ਕੁੱਝ ਹੋਰ ਮਨਜ਼ੂਰ ਸੀ।
ਦੱਸ ਦਈਏ ਕਿ ਦਵਿੰਦਰ ਸਿੰਘ ਕੈਨੇਡਾ ‘ਚ ਟੈਕਸੀ ਚਲਾਉਂਦਾ ਸੀ। ਉਸਦੀ ਟੈਕਸੀ ਵਿੱਚ ਬੈਠੀ ਇੱਕ ਔਰਤ ਦਾ ਕੁਝ ਬਦਮਾਸ਼ ਪਿੱਛਾ ਕਰ ਰਹੇ ਸਨ। ਇਸ ਦੌਰਾਨ ਬਦਮਾਸ਼ਾਂ ਨੇ ਟੈਕਸੀ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ, ਜਿਸ ਨਾਲ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕੈਨੇਡਾ ਪੁਲਿਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਨੂੰ ਕੁਝ ਬਦਮਾਸ਼ਾਂ ਨੇ ਪਹਿਲਾਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਉਨ੍ਹਾਂ ਦੇ ਚੁੰਗਲ ਵਿੱਚੋਂ ਭੱਜ ਕੇ ਟੈਕਸੀ ਵਿੱਚ ਬੈਠ ਗਈ ਸੀ। ਉਹ ਉਸ ਨੂੰ ਲੈ ਕੇ ਚੱਲਿਆ ਹੀ ਸੀ ਕਿ ਕੁਝ ਦੇਰ ਬਾਅਦ ਔਰਤ ਦਾ ਪਿੱਛਾ ਕਰ ਰਹੇ ਹਥਿਆਰਬੰਦ ਬਦਮਾਸ਼ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਟੈਕਸੀ ‘ਤੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਨਾਲ ਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਬਦਮਾਸ਼ ਔਰਤ ਨੂੰ ਆਪਣੇ ਨਾਲ ਲੈ ਕੇ ਫਰਾਰ ਹੋ ਗਏ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ, ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
PUNJAB




INDIA








WORLD









