ਪੰਜਾਬ ਦੇ ਅਡੀਸ਼ਨਲ ਡਿਸਟ੍ਰਿਕਟ ਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ (ਜਸਟਿਸ ਜੇ.ਐਸ.ਮਹਿੰਦੀ ਰੱਤਾ) ਨੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਪਾਏ ਗਏ ਮਾਣਹਾਨੀ ਕੇਸ ਵਿੱਚ ਰਿਵੀਜ਼ਨ ਪਟੀਸ਼ਨ ਮਨਜ਼ੂਰ ਕਰਦੇ ਹੋਏ ਹੇਠਲੀ ਅਦਾਲਤ ਨੂੰ ਸੰਮਨ ਕਰਕੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਕੇਸ ਚਲਾਉਣ ਤੇ ਅਦਾਲਤ ਵਿੱਚ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਦੇ ਵਕੀਲ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ 2019 ਵਿੱਚ ਰਣਜੀਤ ਸਿੰਘ ਢੱਡਰੀਆਂ ਵਾਲੇ ਖਿਲਾਫ ਮਾਣਹਾਨੀ ਦਾ ਇਤਸਗਾਸਾ ਦਾਇਰ ਕੀਤਾ ਸੀ ਪਰ ਹੇਠਲੀ ਅਦਾਲਤ ਨੇ ਕਿਸੇ ਵਜ੍ਹਾ ਕਰਕੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਨਹੀਂ ਕੀਤੇ ਸਨ। ਜਿਸ ਦੇ ਖਿਲਾਫ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਅਡੀਸ਼ਨਲ ਡਿਸਟ੍ਰਿਕਟ ਤੇ ਸੈਸ਼ਨ ਜੱਜ ਫਤਿਹਗੜ੍ਹ ਸਾਹਿਬ (ਜਸਟਿਸ ਜਗਵੀਰ ਸਿੰਘ ਮਹਿੰਦੀ ਰੱਤਾ) ਦੇ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਚੈਲੇਂਜ ਕੀਤਾ ਸੀ ਜਿਸ ਨੂੰ ਅਡੀਸ਼ਨਲ ਸੈਸ਼ਨ ਅਤੇ ਡਿਸਟ੍ਰਿਕ ਜੱਜ ਨੇ ਰਿਵੀਜ਼ਨ ਮਨਜ਼ੂਰ ਕਰਦਿਆਂ ਹੇਠਲੀ ਅਦਾਲਤ ਨੂੰ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਤਲਬ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਆਪਣੇ ਚਲਦੇ ਦੀਵਾਨ ਵਿੱਚ ਸਿੱਖ ਪ੍ਰਚਾਰਕ ਭਾਈ ਹਰੀ ਸਿੰਘ ਰੰਧਾਵਾ ਅਤੇ ਉਨਾਂ ਦੇ ਬੇਟੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੀ ਸ਼ਾਨ ਦੇ ਖਿਲਾਫ ਭੱਦੀਆਂ ਟਿੱਪਣੀਆਂ ਕੀਤੀਆਂ ਸਨ।
PUNJAB




INDIA








WORLD









