ਪੰਜਾਬ ਦੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਲੱਖਾਂ ਵੋਟਾਂ ਨਾਲ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪਾਈ ਪਟੀਸ਼ਨ ਤੇ ਅੱਜ ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਪੈਰੋਲ ਦੇਣ ਤੋਂ ਮਨਾ ਕਰ ਦਿੱਤਾ ਹੈ। ਜਿਸ ਤੋਂ ਬਾਅਦ ਵਾਰਿਸ ਪੰਜਾਬ ਪਾਰਟੀ ਨੇ ਰੋਸ ਜਾਹਰ ਕਰਦਿਆਂ ਆਖਿਆ ਕਿ ਇਹ ਸਰਾਸਰ ਬੇਇਨਸਾਫ਼ੀ ਹੈ। ਲੱਖਾਂ ਲੋਕਾਂ ਵੱਲੋਂ ਵੋਟਾਂ ਪਾ ਕੇ ਬਣਾਏ ਗਏ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਨਾ ਦੇ ਕੇ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਅਦਾਲਤ ਨੇ ਕੁਝ ਦਿਨ ਪਹਿਲਾਂ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਉਨ੍ਹਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਇਹ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਜਨਤਾ ਨੇ ਉਨ੍ਹਾਂ ਨੂੰ ਚੁਣ ਕੇ ਭੇਜਿਆ ਹੈ, ਅਜਿਹੇ ਵਿੱਚ ਉਨ੍ਹਾਂ ਦਾ ਸੰਸਦ ਸੈਸ਼ਨ ਤੋਂ ਦੂਰ ਰਹਿਣਾ ਵੋਟਰਾਂ ਦੇ ਅਧਿਕਾਰਾਂ ਦੀ ਵੀ ਉਲੰਘਣਾ ਹੈ। ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਹੁਣ ਅੰਮ੍ਰਿਤਪਾਲ ਨੂੰ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਮਿਲੇਗੀ।
PUNJAB




INDIA








WORLD









