ਪੰਜਾਬ ਦੇ ਮੋਗਾ ਜ਼ਿਲ੍ਹੇ ਅੰਦਰ ਆਉਂਦੇ ਬਾਘਾਪੁਰਾਣਾ ਦੀ ਬਲਾਕ ਸੰਮਤੀ ਦੇ ਚੇਅਰਪਰਸਨ ਦੀ ਚੋਣ ਨੂੰ ਲੈਕੇ ਪਿਛਲੇ ਕਈ ਦਿਨਾਂ ਤੋਂ ਘਮਸਾਣ ਚਲਦਾ ਪਿਆ ਸੀ। ਬਾਘਾਪੁਰਾਣਾ ਬਲਾਕ ਸੰਮਤੀ ਦੀ ਚੋਣ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 17 ਮਾਰਚ ਨੂੰ ਹੋਈ ਚੋਣ ਖਿਲਾਫ ਪਟੀਸ਼ਨ ਪਾਈ ਗਈ,ਜਿਸ ਤੋਂ ਬਾਅਦ ਹਾਈਕੋਰਟ ਨੇ 17 ਮਾਰਚ ਵਾਲੀ ਚੋਣ ਨੂੰ ਕੈਂਸਲ ਕਰਕੇ ਦੁਬਾਰਾ ਮੋਗਾ ਵਿੱਚ ਡੀਸੀ ਦੀ ਨਿਗਰਾਨੀ ਹੇਠ ਚੋਣ ਕਰਵਾਉਣ ਦੇ ਹੁਕਮ ਕੀਤੇ ਸਨ। ਅੱਜ 28 ਮਾਰਚ ਨੂੰ ਡੀਸੀ ਦਫ਼ਤਰ ਮੋਗਾ ਵਿਖੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਦੁਬਾਰਾ ਬਲਾਕ ਸੰਮਤੀ ਦੀ ਚੋਣ ਕਰਵਾਈ ਗਈ। ਜਿਸ ਵਿੱਚ 25 ਵੋਟਾਂ ਬਲਾਕ ਸੰਮਤੀ ਮੈਂਬਰਾਂ ਦੀਆਂ ਸਨ, ਇੱਕ ਵੋਟ ਵਿਧਾਇਕ ਦੀ ਸੀ,ਕੋਰਟ ਦੇ ਹੁਕਮਾਂ ਮੁਤਾਬਕ ਵੋਟਿੰਗ ਪ੍ਰਕਿਰਿਆ ਕੈਮਰਿਆਂ ਦੀ ਨਿੱਗਾ ਹੇਠ ਚੱਲੀ ਤੇ, ਸੱਤਾਧਾਰੀ ਪਾਰਟੀ ਨੇ 14 ਵੋਟਾਂ ਹਾਸਲ ਕੀਤੀਆਂ ਅਤੇ ਵਿਰੋਧੀ ਧਿਰ ਨੂੰ 12 ਵੋਟਾਂ ਮਿਲੀਆਂ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਬੀਬੀ ਸਰਬਜੀਤ ਕੌਰ ਨੱਥੂਵਾਲਾ ਨੂੰ ਚੇਅਰਪਰਸਨ ਲਈ ਐਲਾਨ ਕੀਤਾ ਗਿਆ। ਦੂਜੇ ਪਾਸੇ ਵਾਈਸ ਚੇਅਰਪਰਸਨ ਦੀ ਚੋਣ ਬੀਬੀ ਚਰਨਜੀਤ ਕੌਰ ਨੇ ਜਿੱਤੀ।
ਤੁਹਾਨੂੰ ਦੱਸ ਦਈਏ ਕਿ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਜਿਨ੍ਹਾਂ ਨੂੰ ਹਾਈਕੋਰਟ ਵੱਲੋਂ ਇਸ ਚੋਣ ਪ੍ਰਕਿਰਿਆ ਦੀ ਦੇਖਭਾਲ ਲਈ ਅਧਿਕਾਰਤ ਕੀਤਾ ਗਿਆ ਸੀ, ਨੇ ਦੱਸਿਆ ਕਿ ਪੂਰੀ ਪ੍ਰਕਿਰਿਆ ਪਾਰਦਰਸ਼ੀ ਅਤੇ ਸੁਚੱਜੇ ਤਰੀਕੇ ਨਾਲ ਪੂਰੀ ਹੋਈ।
ਉਨ੍ਹਾਂ ਇਹ ਵੀ ਦੱਸਿਆ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਸਾਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ। ਸ਼ਾਂਤੀਪੂਰਨ ਚੋਣ ਮੁਕੰਮਲ ਹੋਣ ‘ਤੇ ਉਨ੍ਹਾਂ ਬਲਾਕ ਸੰਮਤੀ ਬਾਘਾਪੁਰਾਣਾ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਚੋਣ ਵਿੱਚ ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੀ ਸਰਬਜੀਤ ਕੌਰ ਨੂੰ ਚੇਅਰਪਰਸਨ ਅਤੇ ਕਾਂਗਰਸ ਦੀ ਚਰਨਜੀਤ ਕੌਰ ਨੂੰ ਵਾਈਸ ਚੇਅਰਪਰਸਨ ਚੁਣਿਆ ਗਿਆ। ਅਕਾਲੀ ਦਲ ਨੂੰ 12 ਵੋਟਾਂ ਪਈਆਂ, ਜਦਕਿ ਆਮ ਆਦਮੀ ਪਾਰਟੀ ਨੂੰ 14 ਵੋਟਾਂ ਪਈਆਂ। ਦੱਸ ਦਈਏ ਕਿ ਅਕਾਲੀ ਦਲ ਦੇ ਕੁਲ 13 ਮੈਂਬਰ ਬਲਾਕ ਸੰਮਤੀ ਜਿੱਤੇ ਸੀ ਜਦਕਿ ਆਮ ਆਦਮੀ ਪਾਰਟੀ ਦੇ 8,ਕਾਂਗਰਸ 3 ਅਤੇ 1 ਆਜ਼ਾਦ ਸੀ।
PUNJAB




INDIA








WORLD









