ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਬੀਜੇਪੀ ਪਾਰਟੀ ਵਿੱਚ ਐਂਟਰੀ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚ.ਐੱਸ ਫੂਲਕਾ ਨੇ ਆਪਣੀ ਨਵੀਂ ਪਾਰੀ ਸ਼ੁਰੂ ਕਰਦਿਆਂ ਬੀਜੇਪੀ ਦੇ ਹੈੱਡਕੁਆਰਟਰ ਵਿਖੇ ਪਹੁੰਚ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਹਰਵਿੰਦਰ ਸਿੰਘ ਫੂਲਕਾ ਦੇ ਬੀਜੇਪੀ ਵਿੱਚ ਆਉਣ ਨਾਲ ਪਾਰਟੀ ਨੂੰ ਪੰਜਾਬ ਵਿੱਚ ਕਿੰਨਾ ਫਾਇਦਾ ਹੋਵੇਗਾ,ਇਹ ਸਮੇਂ ਦੇ ਗਰਭ ਵਿੱਚ ਹੈ।
ਤੁਹਾਨੂੰ ਦੱਸ ਦਈਏ ਕਿ ਹਰਵਿੰਦਰ ਸਿੰਘ ਫੂਲਕਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹਿ ਚੁੱਕੇ ਹਨ। ਫੂਲਕਾ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਸਮੇਂ ਮੰਤਰੀ ਹਰਦੀਪ ਸਿੰਘ ਪੁਰੀ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨ ਕੀਤਾ ਤੇ ਪਾਰਟੀ ਵਿੱਚ ਜੀ ਆਇਆਂ ਆਖਿਆ,ਉਸ ਮੌਕੇ ਪੰਜਾਬ ਦੇ ਸੀਨੀਅਰ ਲੀਡਰ ਵੀ ਮੌਜੂਦ ਸਨ।
ਹਰਵਿੰਦਰ ਸਿੰਘ ਫੂਲਕਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਮੀ ਕਾਨੂੰਨੀ ਲੜਾਈ ਲੜੀ।
PUNJAB




INDIA








WORLD









