ਪੰਜਾਬ ਦੇ ਸਮਾਣਾ ਵਿੱਚ ਬੀਤੇ 17 ਮਹੀਨੇ ਤੋਂ ਭਾਈ ਗੁਰਜੀਤ ਸਿੰਘ ਟਾਵਰ ਤੇ ਇਸ ਲਈ ਬੈਠਾ ਹੈ ਕਿ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀਆਂ ਹੁੰਦੀਆਂ ਬੇਅਦਬੀਆਂ ਨੂੰ ਲੈਕੇ ਸਖ਼ਤ ਕਾਨੂੰਨ ਬਣਾਇਆ ਜਾਵੇ। ਪੰਜਾਬ ਸਰਕਾਰ ਨੇ ਲੰਬੇ ਸਮੇਂ ਬਾਅਦ ਕਾਨੂੰਨ ਬਣਾਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ। ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ 13 ਅਪ੍ਰੈਲ ਨੂੰ ਸਵੇਰੇ 11:00 ਵਜੇ, ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਨੂੰ ਲੈਕੇ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਸੈਸ਼ਨ ਦਾ ਮੁੱਖ ਮਕਸਦ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਇੱਕ ਨਵਾਂ ਅਤੇ ਸਖ਼ਤ ਕਾਨੂੰਨ ਲਿਆਉਣਾ ਹੈ ਤਾਂ ਜੋ ਅਜਿਹੇ ਅਪਰਾਧਾਂ ਲਈ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ। ਪੰਜਾਬ ਕੈਬਨਿਟ ਦੀ ਸਿਫ਼ਾਰਸ਼ ਤੋਂ ਬਾਅਦ ਸਪੀਕਰ ਨੇ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਨੂੰ ਇਸ ਸੈਸ਼ਨ ਲਈ ਬੁਲਾਇਆ ਹੈ।
ਸਪੀਕਰ ਨੇ ਕਿਹਾ ਕਿ ਇਹ ਕਦਮ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਅਤੇ ਸਖ਼ਤ ਸਜ਼ਾਵਾਂ ਯਕੀਨੀ ਬਣਾਉਣ ਲਈ ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਵਾਸਤੇ ਚੁੱਕਿਆ ਗਿਆ ਹੈ। ਸਪੀਕਰ ਅਨੁਸਾਰ ਇਸ ਦਾ ਮਕਸਦ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਅਤੇ ਸਥਾਨਾਂ ਦੀ ਮਰਿਆਦਾ ਨੂੰ ਬਣਾਈ ਰੱਖਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ।
PUNJAB




INDIA








WORLD










