ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਦੇ ਉਪਰ ਦੁਬਾਰਾ ਐਨਐਸਏ ਵਧਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਦਾ ਮੋਗਾ ਹਲਕੇ ਦੇ ਇੰਚਾਰਜ ਰਛਪਾਲ ਸਿੰਘ ਸੋਸਣ ਨੇ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਰਛਪਾਲ ਸਿੰਘ ਸੋਸਣ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਆਖਿਆ ਕਿ ਲੋਕ ਵੱਲੋਂ ਲੱਖਾਂ ਵੋਟਾਂ ਪਾ ਕੇ ਮੈਂਬਰ ਪਾਰਲੀਮੈਂਟ ਚੁਣਿਆ ਸੀ। ਜਿਸ ਨੂੰ ਪੰਜਾਬ ਸਰਕਾਰ ਲਗਾਤਾਰ ਐਨ ਐਸ ਏ ਵਧਾ ਕੇ ਡਿਬਰੂਗੜ੍ਹ ਜੇਲ੍ਹ ਵਿੱਚ ਰੱਖ ਰਹੀ ਹੈ।ਹਰ ਵਾਰ ਨਵੀਆਂ ਸਾਜ਼ਿਸ਼ਾਂ ਘੜ ਕੇ ਅੱਗੇ ਵਧਾਇਆ ਜਾ ਰਿਹਾ ਹੈ। ਹਲਕਾ ਖਡੂਰ ਸਾਹਿਬ ਦੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਕੁਚਲਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਸੰਵਿਧਾਨਿਕ ਹੱਕ ਹੈ ਕਿ ਉਹ ਪਾਰਲੀਮੈਂਟ ਦੇ ਸੈਸ਼ਨ ਵਿੱਚ ਭਾਗ ਲੈ ਕੇ ਪੰਜਾਬ ਅਤੇ ਆਪਣੇ ਹਲਕੇ ਦੇ ਲੋਕਾਂ ਨੂੰ ਦਰਪੇਸ਼ ਮਸਲਿਆਂ ਦੀ ਗੱਲ ਰੱਖਣ ਪਰ ਸਰਕਾਰ ਨੇ ਇੱਕ ਕੋਝੀ ਨੀਤੀ ਤਹਿਤ ਉਨਾਂ ਨੂੰ ਇਸ ਸੰਵਿਧਾਨਕ ਹੱਕ ਤੋਂ ਵੀ ਵਾਂਝਾ ਰੱਖਿਆ ਅਤੇ ਹੁਣ ਇੱਕ ਝੂਠੇ ਕੇਸ ਵਿੱਚ ਝੂਠੀ ਗਵਾਹੀ ਦਿਵਾਉਣ ਦੀ ਕਹਾਣੀ ਘੜ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਤਹਿਤ ਇੱਕ ਸਾਲ ਲਈ ਹੋਰ ਅੰਦਰ ਰੱਖਣ ਦੀ ਵਿਉਂਤਬੰਦੀ ਸਰਕਾਰ ਨੇ ਕੀਤੀ ਹੈ। ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਸਰਕਾਰ ਦੇ ਇਸ ਗੈਰ-ਜਮਹੂਰੀ ਵਤੀਰੇ ਦਾ ਡੱਟ ਕੇ ਜਵਾਬ ਦੇਣਗੇ। ਉਨਾਂ ਨੇ ਸਮੂਹ ਇਨਸਾਫ਼ਪਸੰਦ ਸੰਗਠਨਾਂ ਤੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਲੇਟਫਾਰਮ ਉੱਪਰ ਇੱਕ-ਜੁੱਟ ਹੋਣ ਅਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਭਲਾਈ ਲਈ ਦਿਨ-ਰਾਤ ਇੱਕ ਕਰ ਦੇਣ।
PUNJAB




INDIA








WORLD










