ਪੰਜਾਬ ਵਿੱਚ ਸਰਕਾਰ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਨੂੰ ਲੈਕੇ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਐਲਾਨ ਕੀਤਾ ਹੈ ਕਿ ਰਜਿਸਟ੍ਰੇਸ਼ਨ 13 ਅਪ੍ਰੈਲ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਸਰਕਾਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਇਹ ਆਰਥਿਕ ਮਦਦ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ’ਚ ਮਦਦਗਾਰ ਸਾਬਤ ਹੋਵੇਗੀ ਅਤੇ ਘਰੇਲੂ ਖਰਚਾਂ ਵਿੱਚ ਵੀ ਕਾਫ਼ੀ ਰਾਹਤ ਮਿਲੇਗੀ।
ਚੇਤੇ ਰਹੇ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਗਾ ਵਿੱਚ 2021 ਵਿੱਚ ‘ਮਿਸ਼ਨ ਪੰਜਾਬ’ ਰੈਲੀ ਦੌਰਾਨ ‘ਆਪ’ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਸੂਬੇ ਵਿੱਚ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1,000 ਰੁਪਏ ਮਹੀਨਾਵਾਰ ਭੱਤਾ ਦਿੱਤਾ ਜਾਵੇਗਾ।
ਬਜਟ ਦੌਰਾਨ ਸਰਕਾਰ ਵੱਲੋਂ ਐਲਾਨੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਦਾ ਸਤਿਕਾਰ’ ਯੋਜਨਾ ਤਹਿਤ ਸਾਰੀਆਂ ਬਾਲਗ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਹੋਇਆ ਹੈ।
PUNJAB




INDIA








WORLD










