ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਆਪਣੀ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਹੈ। ਵਿਸ਼ੇਸ਼ ਗੱਲ ਇਝ ਹੈ ਕਿ ਇਸ ਕਮੇਟੀ ਵਿੱਚ ਮਨਪ੍ਰੀਤ ਸਿੰਘ ਇਯਾਲੀ ਨੂੰ ਵੀ ਨਾਲ ਰੱਖਿਆ ਗਿਆ ਹੈ।
ਚੰਡੀਗੜ੍ਹ ਪਾਰਟੀ ਦਫਤਰ ਦੇ ਸਕੱਤਰ ਜਗਜੀਤ ਸਿੰਘ ਕੋਹਲੀ ਵੱਲੋਂ ਪੱਤਰ ਜਾਰੀ ਕਰਦਿਆਂ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੋਰ ਕਮੇਟੀ ਬਣਾਈ ਗਈ ਹੈ, ਜੋ ਆਉਂਦੇ ਸਮੇਂ ਵਿਚ ਪਾਰਟੀ ਪ੍ਰਧਾਨ ਨਾਲ ਸਲਾਹ ਮਸ਼ਵਰਾ ਕਰਕੇ ਸਾਰੇ ਪ੍ਰੋਗਰਾਮ ਉਲੀਕੇਗੀ। ਪਾਰਟੀ ਦੇ ਸਰਪ੍ਰਸਤ ਅਤੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਸਮੇਤ ਵਿੰਗਾਂ ਦੇ ਪ੍ਰਧਾਨ ਵੀ ਕੋਰ ਕਮੇਟੀ ਦੇ ਮੈਂਬਰ ਹੋਣਗੇ।
ਜਲਦੀ ਹੀ ਵੱਡੇ ਪੱਧਰ ਉਤੇ ਫੈਸਲੇ ਲੈ ਕੇ ਪੰਜਾਬ ਅਤੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਾਉਣ ਲਈ ਪੰਜਾਬੀਆਂ ਨੂੰ ਲਾਮਬੱਧ ਕੀਤਾ ਜਾਵੇਗਾ। ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਕਰਿਆ ਕਰਨਗੇ। ਲੋੜ ਪੈਣ ਉਤੇ ਇਸ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ।
ਸੂਚੀ ਹੇਠ ਲਿਖੇ ਅਨੁਸਾਰ ਹੈ
1 ਪਰਮਿੰਦਰ ਸਿੰਘ ਢੀਂਡਸਾ
2 ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
3 ਆਦੇਸ਼ ਪ੍ਰਤਾਪ ਸਿੰਘ ਕੈਰੋਂ
4 ਸੁਰਜੀਤ ਸਿੰਘ ਰੱਖੜਾ
5 ਮਨਪ੍ਰੀਤ ਸਿੰਘ ਇਯਾਲੀ
8 ਇਕਬਾਲ ਸਿੰਘ ਝੂੰਦਾ
9 ਸੰਤਾ ਸਿੰਘ ਉਮੈਦਪੁਰੀ
10 ਸਰਵਣ ਸਿੰਘ ਫਿਲੌਰ
11 ਬੀਬੀ ਪਰਮਜੀਤ ਕੌਰ ਗੁਲਸ਼ਨ
12 ਗਗਨਜੀਤ ਸਿੰਘ ਬਰਨਾਲਾ
PUNJAB




INDIA








WORLD










