ਮੋਗਾ ਜ਼ਿਲ੍ਹੇ ਪੈਂਦੇ ਬਾਘਾਪੁਰਾਣਾ ਇਲਾਕੇ ਦੀ ਮਸ਼ਹੂਰ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਜੋ ਸੰਸਥਾ ਦੇ ਬਾਨੀ ਸਵਰਗਵਾਸੀ ਪ੍ਰਿੰਸੀਪਲ ਗੁਰਦੇਵ ਸਿੰਘ ਜੀ ਦੇ ਅਸ਼ੀਰਵਾਦ ਸਦਕਾ ਅਤੇ ਡਾਇਰੈਕਟਰ ਅਤੇ ਪ੍ਰਿੰਸੀਪਲ ਸੰਦੀਪ ਮਹਿਤਾ ਦੀ ਸੁਚੱਜੀ ਅਤੇ ਯੋਗ ਅਗਵਾਈ ਵਿੱਚ ਨਿਤ ਨਵੀਆਂ ਮੰਜ਼ਿਲਾਂ ਸਰ ਕਰ ਰਹੀ ਹੈ ਇਸ ਸੰਸਥਾ ਦਾ ਅੱਠਵੀਂ ਸ਼੍ਰੇਣੀ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਸ਼ਾਨਦਾਰ ਰਿਹਾ ਜਿਸ ਵਿੱਚ ਕੁੱਲ 100 ਤੋਂ ਵੱਧ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਅਤੇ ਇਹ ਨਤੀਜਾ ਸੌ ਫੀਸਦੀ ਰਿਹਾ। ਇਸ ਵਿੱਚ ਪੰਜ ਵਿਦਿਆਰਥੀਆਂ ਕਿਰਨਵੀਰ ਕੌਰ 97%, ਕਰਨਪ੍ਰੀਤ ਕੌਰ 95%, ਨਵਦੀਪ ਕੌਰ 94.7%, ਅਨੁਰਾਗ ਸਿੰਘ 94.3% ਅਤੇ ਮਾਨਵੀ ਨੇ 92.2% ਅੰਕ ਪ੍ਰਾਪਤ ਕੀਤੇ ਅਤੇ ਆਪਣੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਸ ਤੋਂ ਇਲਾਵਾ ਅੱਠ ਵਿਦਿਆਰਥੀਆਂ ਨੇ 90% ਤੋਂ ਉੱਪਰ ਅਤੇ 40 ਵਿਦਿਆਰਥੀਆਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਇਸ ਖੁਸ਼ੀ ਦੇ ਮੌਕੇ ਤੇ ਪ੍ਰਿੰਸੀਪਲ ਅਤੇ ਡਾਇਰੈਕਟਰ ਸੰਦੀਪ ਮਹਿਤਾ, ਕੋ ਆਰਡੀਨੇਟਰ ਮੁਕੇਸ਼ ਅਰੋੜਾ, ਐਡਵੋਕੇਟ ਰਾਜਾ ਸਿੰਘ, ਪ੍ਰਿੰਸੀਪਲ ਮੈਡਮ ਪਰਮਿੰਦਰ ਕੌਰ, ਮੈਡਮ ਸੁਧਾ ਮਹਿਤਾ ਅਤੇ ਮੈਡਮ ਖੁਸ਼ਪ੍ਰੀਤ ਕੌਰ ਨੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਅਗਲੀਆਂ ਸ਼੍ਰੇਣੀਆਂ ਵਿੱਚ ਵੀ ਇਸੇ ਤਰ੍ਹਾਂ ਸਖਤ ਮਿਹਨਤ ਕਰਕੇ ਚੰਗੀਆਂ ਪੁਜੀਸ਼ਨਾਂ ਪ੍ਰਾਪਤ ਕਰਦੇ ਰਹਿਣਗੇ ਅਤੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ। ਇਸ ਕਾਮਯਾਬੀ ਲਈ ਉਹਨਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਪ੍ਰਾਪਤੀ ਵਿੱਚ ਅਧਿਆਪਕਾਂ ਦਾ ਅਹਿਮ ਯੋਗਦਾਨ ਹੈ ਜਿਨਾਂ ਦੇ ਮਾਰਗਦਰਸ਼ਨ ਸਦਕਾ ਇਹ ਬੁਲੰਦੀਆਂ ਹਾਸਿਲ ਕੀਤੀਆਂ ਹਨ।
PUNJAB




INDIA








WORLD










