ਪੰਜਾਬ ਦੇ ਖੰਡੂਰ ਸਾਹਿਬ ਲੱਖਾਂ ਵੋਟਾਂ ਨਾਲ ਜਿੱਤ ਕੇ ਬਣੇ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਪੰਜਾਬ ਆਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਅੱਡੀ ਚੋਟੀ ਦਾ ਜ਼ੋਰ ਲਗਾਉਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਹਾਈਕੋਰਟ ਵਿੱਚ ਪਹੁੰਚ ਕਰਕੇ ਮੰਗ ਕੀਤੀ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾਵੇ।
ਤੁਹਾਨੂੰ ਦੱਸ ਦਈਏ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਤੇ ਲੱਗੀ ਐਨ ਐਸ ਏ 22 ਅਪ੍ਰੈਲ ਨੂੰ ਖਤਮ ਹੋਣ ਲੱਗੀ ਹੈ। ਪਰ ਪੰਜਾਬ ਸਰਕਾਰ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਲਈ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਸਰਕਾਰ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ।
ਬੈਂਚ ਅੱਗੇ ਸਰਕਾਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਐੱਨਐੱਸਏ ਤਹਿਤ ਨਜ਼ਰਬੰਦੀ ਦੀ ਮਿਆਦ 22 ਅਪਰੈਲ ਨੂੰ ਖ਼ਤਮ ਹੋ ਰਹੀ ਹੈ। ਖ਼ੁਫੀਆ ਜਾਣਕਾਰੀਆਂ ਅਤੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਸੂਬਾ ਸਰਕਾਰ ਨੇ ਕਿਹਾ ਕਿ ਅਸੀਂ ਉਸ ਨੂੰ ਪੰਜਾਬ ਨਹੀਂ ਲਿਆਉਣਾ ਚਾਹੁੰਦੇ। ਅਸੀਂ ਚਾਹੁੰਦੇ ਹਾਂ ਕਿ ਉਸ ਨੂੰ ਅਸਾਮ ਹੀ ਨਜ਼ਰਬੰਦ ਰੱਖਿਆ ਜਾਵੇ ਅਤੇ ਕੇਸ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ।
ਸਰਕਾਰ ਨੇ ਬੇਨਤੀ ਕੀਤੀ ਕਿ ਇਸ ਪਟੀਸ਼ਨ ‘ਤੇ ਅੱਜ ਹੀ ਸੁਣਵਾਈ ਕੀਤੀ ਜਾਵੇ। ਹਾਈ ਕੋਰਟ ਨੇ ਬੇਨਤੀ ਨੂੰ ਸਵੀਕਾਰ ਕਰ ਲਿਆ ਅਤੇ ਅੱਜ ਸੁਣਵਾਈ ਕੀਤੀ ਜਾਵੇਗੀ।
ਸਰਕਾਰ ਨੇ ਕਿਹਾ ਕਿ ਕਿਉਂਕਿ ਉਸ ਦੀ ਤੀਜੀ NSA ਨਜ਼ਰਬੰਦੀ 22 ਅਪ੍ਰੈਲ ਨੂੰ ਖਤਮ ਹੋ ਰਹੀ ਹੈ, ਇਸ ਲਈ ਇਹ ਖਦਸ਼ਾ ਹੈ ਕਿ ਜੇਕਰ ਉਸ ਨੂੰ ਬਾਅਦ ਵਿੱਚ ਪੰਜਾਬ ਵਿੱਚ ਵਾਪਸ ਲਿਆਂਦਾ ਗਿਆ ਤਾਂ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਅੱਗੇ ਇਹ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ NSA ਨਜ਼ਰਬੰਦੀ ਦੀ ਮਿਆਦ ਖਤਮ ਹੋ ਜਾਂਦੀ ਹੈ, ਤਾਂ ਪੰਜਾਬ ਪੁਲਿਸ ਉਸ ਨੂੰ ਅਸਾਮ ਵਿੱਚ ਹੀ ਗ੍ਰਿਫਤਾਰ ਕਰੇਗੀ, ਅਤੇ ਉਸ ਨੂੰ ਬਾਅਦ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਬੰਦ ਰੱਖਣਾ ਚਾਹੀਦਾ ਹੈ।
ਸਰਕਾਰ ਨੇ ਇਹ ਵੀ ਬੇਨਤੀ ਕੀਤੀ ਕਿ ਭਾਈ ਅੰਮ੍ਰਿਤਪਾਲ ਸਿੰਘ ਵਿਰੁੱਧ ਲੰਬਿਤ ਸਾਰੇ ਮਾਮਲਿਆਂ ਦੇ ਮੁਕੱਦਮੇ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਚਲਾਏ ਜਾਣ।
PUNJAB




INDIA








WORLD










