ਮੋਗਾ ਜ਼ਿਲ੍ਹੇ ਅੰਦਰ ਆਉਂਦੇ ਬਾਘਾ ਪੁਰਾਣਾ ਇਲਾਕੇ ਦੀ ਨਾਮਵਰ ਸੰਸਥਾ ਸੇਂਟ ਜੌਰਡਨ ਕਾਨਵੈਂਟ ਸਕੂਲ, ਜੋ ਕਿ ਚੇਅਰਮੈਨ ਜਸਪਾਲ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ ਚੱਲ ਰਹੀ ਹੈ। ਸਾਲ 2025-26 ਸੀ.ਬੀ.ਐੱਸ.ਈ ਬੋਰਡ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਦਸਵੀਂ ਜਮਾਤ ਦੀਆਂ ਵਿਦਿਆਰਥਣ ਅਤੇ ਵਿਦਿਆਰਥੀਆਂ ਨੇ ਕਰਮਵਾਰ,ਸੁਖਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਰਮਨਦੀਪ ਸਿੰਘ ਨੇ ਦੂਜਾ ,ਕਰਨਵੀਰ ਸਿੰਘ, ਸਿਵਰਜੀਤ ਕੌਰ, ਸੁਖਦੀਪ ਕੌਰ ਅਤੇ ਰਮਨਦੀਪ ਕੌਰ ਨੇ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ।ਦਸਵੀਂ ਜਮਾਤ ਦੇ ਇਸ 100 ਪ੍ਰਤੀਸ਼ਤ ਨਤੀਜੇ ਦਾ ਸਿਹਰਾ ਪ੍ਰਿੰਸੀਪਲ ਮੈਡਮ ਸੁਧਾ ਕੇ. ਆਰ. ਨੇ ਬੱਚਿਆਂ ਨੂੰ ਮਿਹਨਤ ਕਰਵਾਉਣ ਵਾਲੇ ਅਧਿਆਪਕਾਂ ਨੂੰ ਦਿੰਦੇ ਹੋਏ ਵਧਾਈ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਦੁਆਰਾ ਸਕੂਲ ਦੇ ਅਧਿਆਪਕਾਂ ‘ਤੇ ਯਕੀਨ ਕਰਨ ਲਈ ਮਾਤਾ-ਪਿਤਾ ਦਾ ਵੀ ਧੰਨਵਾਦ ਕੀਤਾ ਅਤੇ ਬੱਚਿਆਂ ਦੇ ਮਾਪਿਆਂ’ ਨੂੰ ਵੀ ਵਧਾਈ ਦਿੱਤੀ। ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਕੂਲ ਭਵਿੱਖ ਵਿੱਚ ਵੀ ਪੜ੍ਹਾਈ ਦੇ ਖੇਤਰ ਵਿੱਚ ਇਸ ਤਰ੍ਹਾਂ ਹੀ ਮਿਹਨਤ ਕਰਦਾ ਰਹੇਗਾਂ।
PUNJAB




INDIA








WORLD










