ਪੰਜਾਬ ਦੇ ਫਗਵਾੜਾ ਪੁਲਿਸ ਕੁਆਰਟਰਾਂ ਵਿੱਚ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਲੱਗਣ ਕਾਰਨ ਡੀਐਸਪੀ ਦੀ ਮੌਤ ਹੋ ਗਈ ਹੈ। ਮ੍ਰਿਤਕ ਡੀਐਸਪੀ ਦੀ ਪਛਾਣ 55 ਸਾਲਾ ਯੋਗੇਸ਼ ਸ਼ਰਮਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸਵੇਰੇ 7:30 ਵਜੇ, ਆਪਣੀ ਸਰਵਿਸ ਰਿਵਾਲਵਰ ਸਾਫ਼ ਕਰਦੇ ਸਮੇਂ ਉਸਦੀ ਛਾਤੀ ਵਿੱਚ ਗੋਲੀ ਲੱਗ ਗਈ ਸੀ। ਐਂਟੀ-ਨਾਰਕੋਟਿਕਸ ਟਾਸਕ ਫੋਰਸ ਤੋਂ ਉਸਨੂੰ ਤਿੰਨ ਦਿਨ ਪਹਿਲਾਂ ਬਿਊਰੋ ਆਫ਼ ਇਨਵੈਸਟੀਗੇਸ਼ਨ, ਚੰਡੀਗੜ੍ਹ ਵਿੱਚ ਤਬਾਦਲਾ ਹੋਇਆ ਸੀ।ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਐਸਪੀ ਮਾਧਵੀ ਸ਼ਰਮਾ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕੀਤੀ।
PUNJAB




INDIA








WORLD










