ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸਵਾਲਾ ਦੇ ਕਤਲ ਮਾਮਲੇ ਨਾਲ ਜੁੜੇ ਲਾਰੈਂਸ ਬਿਸ਼ਨੋਈ ਤੇ ਬਣੀ ਲਾਰੈਂਸ ਆਫ ਪੰਜਾਬ ਡਾਕੂਮੈਂਟਰੀ ਤੇ ਰੋਕ ਲਗਣ ਤੋਂ ਬਾਅਦ ਲਾਰੈਂਸ ਗੇਂਗ ਭੜਕ ਗਿਆ ਹੈ। ਉਨ੍ਹਾਂ ਵੱਲੋਂ ਡੀਜੀਪੀ ਗੌਰਵ ਯਾਦਵ, ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਬਲਕੌਰ ਸਿੰਘ ਅਤੇ ਪੰਜਾਬ ਏਜੀ ਨੂੰ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਇੱਕ ਵਿਦੇਸ਼ੀ ਵਟਸਐਪ ਨੰਬਰ ਤੋਂ ਭੇਜੀਆਂ ਗਈਆਂ ਸਨ। ਮੈਸੇਜ ਵਿੱਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਸਾਰਿਆਂ ਨੂੰ ਮੈਸੇਜ ਮਿਲ ਗਏ ਹਨ। ਇਨ੍ਹਾਂ ਮੈਸੇਜ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ।
ਜਾਣਕਾਰੀ ਅਨੁਸਾਰ ਰੰਧਾਵਾ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਖ਼ੁਦ ਡੀਜੀਪੀ ਗੌਰਵ ਯਾਦਵ ਨੂੰ ਵੀ ਵਟਸਐਪ ਰਾਹੀਂ ਅਜਿਹੇ ਹੀ ਧਮਕੀ ਭਰੇ ਸੁਨੇਹੇ ਭੇਜੇ ਗਏ ਹਨ।
ਜਿਵੇਂ ਹੀ ਇਹ ਪਤਾ ਲੱਗਿਆ ਕਿ OTT ਪਲੇਟਫਾਰਮ ZEE5 ‘ਤੇ ਲਾਰੈਂਸ ਆਫ਼ ਪੰਜਾਬ ਨਾਮ ਦੀ ਸੀਰੀਜ਼ ਆ ਰਹੀ ਹੈ, ਜੋ ਕਿ 27 ਤਰੀਕ ਨੂੰ ਰਿਲੀਜ਼ ਹੋਣ ਵਾਲੀ ਸੀ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ZEE5 ਨੂੰ ਕਾਨੂੰਨੀ ਨੋਟਿਸ ਭੇਜਿਆ ਅਤੇ ਇਸਨੂੰ “ਪੰਜਾਬੀ ਸੱਭਿਆਚਾਰ ਦਾ ਅਪਮਾਨ” ਦੱਸਿਆ। ਇਸ ਤੋਂ ਬਾਅਦ, ਕੇਂਦਰ ਸਰਕਾਰ ਨੇ ਇਸਦੀ ਰਿਲੀਜ਼ ‘ਤੇ ਪਾਬੰਦੀ ਲਗਾ ਦਿੱਤੀ। ਇਸ ਦੌਰਾਨ, ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖਿਆ ਗਿਆ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ।
ਪੰਜਾਬ ਪੁਲਿਸ ਨੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਪੱਤਰ ਲਿਖ ਕੇ ਇਸ ਸੀਰੀਜ਼ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ। ਵਿਸ਼ੇਸ਼ ਡੀਜੀਪੀ (ਸਾਈਬਰ ਕ੍ਰਾਈਮ) ਵੀ. ਨੀਰਜਾ ਨੇ ਚੇਤਾਵਨੀ ਦਿੱਤੀ ਕਿ ਇਹ ਸੀਰੀਜ਼ ਸੰਗਠਿਤ ਅਪਰਾਧ ਨੂੰ ਵਡਿਆਉਂਦੀ ਹੈ, ਜਿਸ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ।
ਗਾਇਕ ਸਿੱਧੂ ਮੂਸੇਵਾਲ ਦੇ ਪਿਤਾ ਬਲਕੌਰ ਸਿੰਘ ਨੇ ਇਸ ਸੀਰੀਜ਼ ‘ਤੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਗੈਂਗਸਟਰਾਂ ਦੀ ਵਡਿਆਈ ਨੌਜਵਾਨਾਂ ਲਈ “ਜ਼ਹਿਰ” ਵਾਂਗ ਹੈ। ਉਨ੍ਹਾਂ ਸਵਾਲ ਕੀਤਾ ਕਿ ਸ਼ਹੀਦਾਂ ਜਾਂ ਵਿਗਿਆਨੀਆਂ ਦੀ ਬਜਾਏ ਉਨ੍ਹਾਂ ਦੇ ਪੁੱਤਰ ਦੇ ਕਾਤਲ ‘ਤੇ ਸੀਰੀਜ਼ ਕਿਉਂ ਬਣਾਈ ਜਾ ਰਹੀ ਹੈ। ਉਨ੍ਹਾਂ ਇਸ ਨੂੰ ਪੀੜਤਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਵਰਗਾ ਦੱਸਿਆ ਅਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ।
PUNJAB




INDIA








WORLD










