ਪੰਜਾਬ ਦੇ ਅਜਨਾਲਾ ਮਾਮਲੇ ਨੂੰ ਲੈਕੇ ਦੋ ਦਿਨਾਂ ਰਿਮਾਂਡ ਤੇ ਚੱਲ ਰਹੇ ਸੰਸਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਨੇ 5 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੱਜ ਫਿਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਦੀ ਸਬ-ਡਵੀਜ਼ਨਲ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਬਚਾਅ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਨੇ ਪੁਸ਼ਟੀ ਕੀਤੀ ਕਿ ਪੁਲੀਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਰਿਮਾਂਡ ਵਿੱਚ ਵਾਧੇ ਦੀ ਮੰਗ ਨਹੀਂ ਕੀਤੀ ਗਈ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ। ਅੰਮ੍ਰਿਤਪਾਲ ਸਿੰਘ ਨੂੰ ਮੁੜ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਭੇਜ ਦਿੱਤਾ ਜਾਵੇਗਾ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 30 ਅਪਰੈਲ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਫਰਵਰੀ 2023 ਦੀ ਘਟਨਾ ਦੌਰਾਨ ਵਰਤੇ ਗਏ ਹਥਿਆਰਾਂ ਅਤੇ ਗੱਡੀਆਂ ਦੀ ਬਰਾਮਦਗੀ ਲਈ 15 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਸੀ। ਪੁਲੀਸ ਉਸ ਗੱਡੀ ਨੂੰ ਵੀ ਕਬਜ਼ੇ ਵਿੱਚ ਲੈਣਾ ਚਾਹੁੰਦੀ ਸੀ ਜਿਸ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਥਾਣੇ ਲਿਜਾਇਆ ਗਿਆ ਸੀ। ਹਾਲਾਂਕਿ, ਅਦਾਲਤ ਨੇ ਪਿਛਲੀ ਸੁਣਵਾਈ ’ਤੇ ਸਿਰਫ਼ ਦੋ ਦਿਨਾਂ ਦਾ ਰਿਮਾਂਡ ਦਿੱਤਾ ਸੀ ਜੋ ਅੱਜ ਖ਼ਤਮ ਹੋ ਗਿਆ।
PUNJAB




INDIA








WORLD










